ਕੋਵਿਡ ਦੇ ਖ਼ਾਤਮੇ ਲਈ ਅੱਜ 866 ਯੋਗ ਵਿਅਕਤੀਆਂ ਨੇ ਲਈ ਵੈਕਸੀਨ
ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸਾਂ ਮੁਤਾਬਕ ਸਿਹਤ ਵਿਭਾਗ ਨੇ ਕੋਰੋਨਾ ਵਰਗੇ
ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਛੇੜੀ ਹੋਈ ਹੈ।ਇਸੇ ਕੜੀ ਤਹਿਤ ਅੱਜ ਵਿਸ਼ਵ ਸਿਹਤ ਦਿਵਸ ਦੇ ਸੰਦਰਭ ਵਿਚ 866 ਯੋਗ ਵਿਅਕਤੀਆਂ ਨੂੰ ਕੋਵਿਡ ਰੋਕੂ ਟੀਕੇ ਲਗਾਏ ਗਏ।ਇਸ ਤਰ੍ਹਾਂ ਜ਼ਿਲ੍ਹੇ ਵਿਚ ਹੁਣ ਤੱਕ ਯੋਗ ਲਾਭਪਾਤਰੀਆਂ ਨੇ ਕੁੱਲ 43407 ਖੁਰਾਕਾਂ ਲੈ ਲਈਆਂ ਹਨ, ਜਿਨ੍ਹਾਂ ਵਿਚ ਪਹਿਲੀ ਖੁਰਾਕ ਅਤੇ ਦੂਜੀ ਖੁਰਾਕ ਸ਼ਾਮਲ ਹੈ।
ਸਿਵਲ ਸਰਜਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਿਹਤ ਬਲਾਕ ਨਵਾਂਸ਼ਹਿਰ ਵਿਚ 274, ਬਲਾਚੌਰ ਵਿੱਚ 117, ਮੁਜ਼ੱਫਰਪੁਰ ਵਿਚ 156, ਮੁਕੰਦਪੁਰ ਵਿੱਚ 80, ਸੁਜੋਂ ਵਿਚ 100, ਬੰਗਾ ਵਿੱਚ 85 ਅਤੇ ਸੜੋਆ ਵਿੱਚ 10 ਯੋਗ ਵਿਅਕਤੀਆਂ ਨੂੰ ਵੈਕਸੀਨ ਲਗਾਈ ਗਈ।ਇਸ ਤੋਂ ਇਲਾਵਾ ਪ੍ਰਾਈਵੇਟ ਸਿਹਤ ਸੰਸਥਾਵਾਂ ਵਿਚ ਵੀ 44 ਯੋਗ ਵਿਅਕਤੀਆਂ ਦੇ ਵੈਕਸੀਨ ਲਗਾਈ ਗਈ।
ਡਾ. ਕਪੂਰ ਨੇ ਦੱਸਿਆ ਕਿ ਅਸੀਂ ਕੋਵਿਡ ਰੋਕੂ ਟੀਕੇ ਨਾਲ ਕੋਰੋਨਾ ਵਾਇਰਸ ਉਤੇ ਜਿੱਤ ਪ੍ਰਾਪਤ ਕਰਕੇ ਰਹਾਂਗੇ, ਕਿਉਂਕਿ ਇਹ ਮੌਤ ਦਰ ਨੂੰ ਕੰਟਰੋਲ ਕਰਨ ਵਿਚ ਮਦਦ ਕਰੇਗਾ।ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਕੋਵਿਡ ਰੋਕੂ ਟੀਕਾਕਰਨ ਲਈ ਵਿਆਪਕ ਜਾਗਰੂਕਤਾ ਮੁਹਿੰਮ ਹੋਰ ਤੇਜ਼ ਕਰ ਦਿੱਤੀ ਗਈ ਹੈ।ਕੋਵਿਡ ਵਿਰੁੱਧ ਰੋਗ ਪ੍ਰਤੀਰੋਧਕ ਸ਼ਕਤੀ ਵਧਾਉਣ ਹਿੱਤ ਚਲਾਈ ਗਈ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਹੁਣ ਲੋਕਾਂ ਨੂੰ ਟੀਕਾਕਰਨ ਲਈ ਪ੍ਰੇਰਿਤ ਕਰਨ ਵਿੱਚ ਸਿਲਸਲੇਵਾਰ ਢੰਗ ਨਾਲ ਅੱਗੇ ਵਧ ਰਹੀ ਹੈ।ਸਾਡੀਆਂ ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।ਕੋਵਿਡ ਦੇ ਟੀਕੇ ਨਾਲ ਸਬੰਧਤ ਭਰਮ-ਭੁਲੇਖਿਆਂ ਤੇ ਮਿੱਥਾਂ ਨੂੰ ਦੂਰ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਦੇ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦੇ ਕੇ ਮੁਹਿੰਮ ਨੂੰ ਕਾਮਯਾਬ ਬਣਾਇਆ ਜਾ ਸਕੇ।ਡਾ. ਕਪੂਰ ਨੇ ਦੱਸਿਆ ਕਿ 45 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਜਲਦ ਟੀਕਾ ਲਗਵਾਉਣਾ ਚਾਹੀਦਾ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media