ਨਵਾਂਸ਼ਹਿਰ, 11 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਹਾੜ੍ਹੀ ਦੇ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੀ ਸਹੂਲਤ ਲਈ ਮੰਡੀ ਬੋਰਡ ਦੇ ਹੈੱਡਕੁਆਰਟਰ ਵਿਖੇ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਜਿਸ ਵਿਚ ਸਮੂਹ ਜ਼ਿਲ੍ਹਿਆਂ ਲਈ ਸੰਪਰਕ ਨੰਬਰ ਜਾਰੀ ਕੀਤੇ ਗਏ ਹਨ, ਤਾਂ ਜੋ ਕੋਵਿਡ-19 ਦੇ ਮੱਦੇਨਜ਼ਰ ਖ਼ਰੀਦ ਕਾਰਜਾਂ ਦੌਰਾਨ ਕਿਸਾਨਾਂ ਅਤੇ ਆੜ੍ਹਤੀਆਂ ਦੇ ਮਸਲਿਆਂ ਦਾ ਫੌਰੀ ਹੱਲ ਕੱਢਿਆ ਜਾ ਸਕੇ।ਮੰਡੀ ਬੋਰਡ ਦੇ ਇਕ ਬੁਲਾਰੇ ਨੇ ਦੱਸਿਆ ਕਿ ਸਟੇਟ ਕੰਟਰੋਲ ਰੂਮ ’ਤੇ ਮੰਡੀ ਬੋਰਡ ਦੀਆਂ ਟੀਮਾਂ ਨੂੰ ਖ਼ਰੀਦ ਕਾਰਜਾਂ ਨਾਲ ਸਬੰਧਤ ਸ਼ਿਕਾਇਤਾਂ ਸੁਣਨ ਲਈ ਤਾਇਨਾਤ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਨਾਲ ਸਬੰਧਤ ਕਿਸਾਨ ਅਤੇ ਆੜ੍ਹਤੀਏ 0172-5101649 ਉੱਤੇ ਰਾਬਤਾ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਖ਼ਰੀਦ ਨਾਲ ਸਬੰਧਤ ਕਿਸੇ ਵੀ ਮਸਲੇ ’ਤੇ ਪਹਿਲਾਂ ਸਬੰਧਤ ਮਾਰਕੀਟ ਕਮੇਟੀ ਦੇ ਸਕੱਤਰ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਅਤੇ ਜੇਕਰ ਮਸਲਾ ਹੱਲ ਨਹੀਂ ਹੁੰਦਾ ਤਾਂ ਉਹ ਇਸ ਕੰਟਰੋਲ ਰੂਮ ’ਤੇ ਰਾਬਤਾ ਕਰ ਸਕਦੇ ਹਨ।ਉਨ੍ਹਾਂ ਕਿਹਾ ਕਿ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਸਾਨਾਂ ਨੂੰ ਮੰਡੀ ਬੋਰਡ ਦੀ ਮੋਬਾਈਲ ਐਪ ‘ਈ-ਪੀ.ਐਮ.ਬੀ’ ਡਾਊਨਲੋਡ ਕਰਨ ਲਈ ਆਖਿਆ ਹੈ ਤਾਂ ਕਿ ਮੰਡੀਆਂ ਦੀਆਂ ਗਤੀਧਿੀਆਂ ਦੇ ਨਾਲ-ਨਾਲ ਕਣਕ ਵੇਚਣ ਲਈ ਈ-ਪਾਸ ਬਾਰੇ ਤਾਜ਼ਾ ਜਾਣਕਾਰੀ ਮਿਲਦੀ ਰਹੇ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …