Saturday, November 23, 2024

ਨਿੱਜੀ ਸਕੂਲਾਂ ਦੇ 1790 ਵਿਦਿਆਰਥੀਆਂ ਨੇ ਸਰਕਾਰੀ ਸਕੂਲਾਂ ਨਾਲ ਜੋੜਿਆ ਨਾਤਾ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਚਲਾਈ ਜਾ ਰਹੀ ਦਾਖਲਾ ਮੁਹਿੰਮ ਦੇ ਸਾਰਥਿਕ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ।ਜ਼ਿਲ਼੍ਹਾ ਅੰਮ੍ਰਿਤਸਰ ਦੀ ਗੱਲ ਕਰੀਏ ਤਾਂ ਇਥੇ ਮਾਪਿਆਂ ਵਲੋਂ ਨਿੱਜੀ ਸਕੂਲਾਂ ਤੋੋਂ ਮੁੱਖ ਮੋੜਦਿਆਂ ਸਰਕਾਰੀ ਸਕੂਲਾਂ ਵੱਲ ਚਾਲੇ ਪਾਏ ਜਾ ਰਹੇ ਹਨ।
ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਅਤੇ ਸਕੱਤਰ ਸਕੂਲ ਸਿੱਖਿਆ ਪੰਜਾਬ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਜਿਥੇ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮੇਂ ਦਾ ਹਾਣੀ ਬਣਾਉਂਦਿਆਂ ਮੁਢਲੀਆਂ ਸਹੂਲਤਾਂ ਨਾਲ ਲੈਸ ਕਰਦਿਆਂ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਗਿਆ ਹੈ, ਉਥੇ ਹੀ ਸਰਕਾਰੀ ਸਕੂਲਾਂ ਦੀਆਂ ਜਮਾਤਾਂ ਨੂੰ ਹਾਈਟੈਕ ਬਣਾਉਂਦਿਆਂ ਡਿਜ਼ੀਟਲ ਤਕਨੀਕ ਨਾਲ ਵਿਦਿਆਰਥੀਆਂ ਨੂੰ ਸਿੱਖਿਆ ਦਿੱਤੀ ਜਾ ਰਹੀ ਹੈ।ਜ਼ਿਲ਼੍ਹਾ ਸਿੱਖਿਆ ਅਫਸਰ (ਸੈ.ਸਿ) ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ਼੍ਹੇ ‘ਚ 1790 ਵਿਦਿਆਰਥੀਆਂ ਵਲੋਂ ਨਿੱਜੀ ਸਕੂਲਾਂ ਤੋਂ ਕਿਨਾਰਾ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਦਾਖਲਾ ਲਿਆ ਗਿਆ ਹੈ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਹਣਾ ਸਿੰਘ ਰੋਡ ਪ੍ਰਿੰਸੀਪਲ ਸ਼੍ਰੀਮਤੀ ਜੋਗਿੰਦਰ ਕੌਰ ਸ਼ਿੰਗਾਰੀ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ‘ਚ ਨਵੇਂ ਸੈਸ਼ਨ ਲਈ ਨਿੱਜੀ ਸਕੂਲਾਂ ਤੋਂ ਹਟ ਕੇ 29 ਤੋਂ ਵੱਧ ਵਿਦਿਆਰਥੀ ਦਾਖਲਾ ਲੈ ਚੁੱਕੇ ਹਨ, ਜਦਕਿ ਬਹੁਤ ਸਾਰੇ ਵਿਦਿਆਰਥੀਆਂ ਵਲੋਂ ਆਨਲਾਈਨ ਰਜਿਸ਼ਟ੍ਰੇਸ਼ਨ ਕਰਵਾਈ ਗਈ ਹੈ।ਸ਼੍ਰੀਮਤੀ ਮਨਮੀਤ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਛੇਹਰਟਾ ਨੇ ਦੱਸਿਆ ਕਿ ਉਨ੍ਹਾਂ ਦੇ ਸਕੂਲ ਵਿੱਚ ਨਵੇਂ ਸੈਸ਼ਨ ਲਈ ਦਾਖਲਾ ਲੈਣ ਲਈ ਹੁਣ ਤੱਕ 391 ਵਿਦਿਆਰਥੀਆਂ ਵਲੋਂ ਰਜਿਸ਼ਟ੍ਰੇਸ਼ਨ ਕਰਵਾਈ ਗਈ ਹੈ, ਜਿਨ੍ਹਾਂ ਵਿੱਚੋਂ 100 ਤੋਂ ਜਿਆਦਾ ਵਿਦਿਆਰਥੀਆਂ ਵਲੋਂ ਨਿੱਜੀ ਸਕੂਲਾਂ ਤੋਂ ਆਏ ਹਨ।ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਆਪਣੀ ਬੇਟੀ ਕੋਮਲ ਦਾ ਦਾਖਲਾ ਕਰਵਾਉਣ ਪੁੱਜੇ ਅਨਿਲ ਵਾਂਸਲ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੀ ਦਿੱਖ, ਸਿੱਖਣ ਸਿਖਾਉਣ ਲਈ ਡਿਜ਼ੀਟਲ ਤਕਨੀਕ ਦੀ ਵਰਤੋਂ, ਵਿਦਿਆਰਥੀਆਂ ਨੂੰ ਮਿਲਦੀਆਂ ਸਹੂਲਤਾਂ ਅਤੇ ਉਚ ਯੋਗਤਾ ਪ੍ਰਾਪਤ ਅਧਿਆਪਕਾਂ ਕਾਰਨ ਅੱਜ ਸਰਕਾਰੀ ਸਕੂਲ ਨਿੱਜੀ ਸਕੂਲਾਂ ਤੋਂ ਕਿਤੇ ਅੱਗੇ ਜਾ ਚੁੱਕੇ ਹਨ।

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …