ਅੰਮ੍ਰਿਤਸਰ, 12 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਖ਼ਾਲਸਾ ਸਾਜਣਾ ਦਿਵਸ ਦੀ ਵਧਾਈ ਦਿੰਦਿਆਂ
ਸਮੁੱਚੀ ਸਿੱਖ ਕੌਮ ਨੂੰ ਕੌਮੀ ਏਕਤਾ ਦਾ ਸੁਨੇਹਾ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਸਾਜ ਕੇ ਮਨੁੱਖਤਾ ਨੂੰ ਗੁਲਾਮੀ ਤੋਂ ਮੁਕਤ ਕਰਾ ਸਵੈਮਾਣ ਨਾਲ ਜਿਊਣ ਦਾ ਮਾਰਗ ਦਰਸਾਇਆ। ਗੁਰੂ ਜੀ ਦੁਆਰਾ 1699 ਈ. ਦੀ ਵਿਸਾਖੀ ਵਾਲੇ ਦਿਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾ ਪੰਥ ਦੀ ਸਾਜਣਾ ਨਾਲ ਦੁਨੀਆ ਦੇ ਇਤਿਹਾਸ ਵਿਚ ਨਿਵੇਕਲਾ ਅਧਿਆਏ ਜੁੜਿਆ। ਖ਼ਾਲਸਾ ਪੰਥ ਦੀ ਸਾਜਣਾ ਨਾਲ ਮਨੁੱਖੀ ਆਜ਼ਾਦੀ, ਸਮਾਜਿਕ ਬਰਾਬਰਤਾ ਅਤੇ ਜਬਰ-ਜ਼ੁਲਮ ਦੇ ਖ਼ਿਲਾਫ਼ ਲਾਸਾਨੀ ਇਨਕਲਾਬ ਸਿਰਜਿਆ ਗਿਆ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …
Punjab Post Daily Online Newspaper & Print Media