ਨਵਾਂਸ਼ਹਿਰ, 12 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਅੱਜ 915 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ.
ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 195 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 250 ਮੀਟ੍ਰਿਕ ਟਨ, ਪਨਸਪ ਵੱਲੋਂ 250 ਮੀਟ੍ਰਿਕ ਟਨ ਅਤੇ ਪੰਜਾਬ ਰਾਜ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 220 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media