ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਆਪਣੇ ਪਸ਼ੂਆਂ ਨੂੰ ਜਾਨਲੇਵਾ ਛੂਤ ਦੀਆਂ ਬਿਮਾਰੀਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਪਸ਼ੂ ਪਾਲਕਾਂ ਨੂੰ ਪਸ਼ੂ ਪਾਲਣ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਅਤੇ ਟੈਗਿੰਗ ਪ੍ਰੋਗਰਾਮ ਵਿਚ ਵੱਧ ਤੋਂ ਵੱਧ ਸਹਿਯੋਗ ਕਰਨਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਇਹ ਪ੍ਰਗਟਾਵਾ ਪਸ਼ੂ ਪਾਲਣ ਵਿਭਾਗ ਵੱਲੋਂ ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ ਪ੍ਰੋਗਰਾਮ ਸਬੰਧੀ ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਕੀਤਾ।ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਮੰਤਵ ਟੀਕਾਕਰਨ ਰਾਹੀਂ ਪਸ਼ੂਆਂ ਵਿਚੋਂ ਮੂੰਹ-ਖੁਰ ਅਤੇ ਬਰੂਸੀਲੋਸਿਸ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨਾ ਅਤੇ ਟੈਗਿੰਗ ਰਾਹੀਂ ਪਸ਼ੂਆਂ ਦੀ ਸ਼ਨਾਖ਼ਤ ਯਕੀਨੀ ਬਣਾਉਣਾ ਹੈ।ਵਿਭਾਗ ਵੱਲੋਂ ਪਸ਼ੂਆਂ ਦਾ ਟੀਕਾਕਰਨ ਅਤੇ ਟੈਗਿੰਗ ਬਿਲਕੁੱਲ ਮੁਫ਼ਤ ਕੀਤੀ ਜਾ ਰਹੀ ਹੈ, ਜਿਸ ਦਾ ਪਸ਼ੂ ਪਾਲਕਾਂ ਨੂੰ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਰਣਜੀਤ ਬਾਲੀ ਨੇ ਦੱਸਿਆ ਕਿ ਰਾਸ਼ਟਰੀ ਪਸ਼ੂ ਬਿਮਾਰੀ ਕੰਟਰੋਲ ਪ੍ਰੋਗਰਾਮ ਤਹਿਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਮੂੰਹ-ਖੁਰ ਦੀ ਬਿਮਾਰੀ ਦਾ ਮੁਫ਼ਤ ਟੀਕਾਕਰਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਤਹਿਤ ਮੱਝਾਂ, ਗਾਵਾਂ, ਭੇਡਾਂ, ਬੱਕਰੀਆਂ ਅਤੇ ਸੂਰਾਂ ਆਦਿ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।ਇਸੇ ਤਰ੍ਹਾਂ ਕੱਟੀਆਂ-ਵੱਛੀਆਂ ਨੂੰ ਬਰੂਸੀਲੋਸਿਸ ਦਾ ਟੀਕਾਕਰਨ 6 ਤੋਂ 12 ਮਹੀਨੇ ਦੀ ਉਮਰ ਤੱਕ ਕੀਤਾ ਜਾਂਦਾ ਹੈ, ਜਿਸ ਨਾਲ ਪਸ਼ੂਆਂ ਦੇ ਨਾਲ-ਨਾਲ ਅਸੀਂ ਖ਼ੁਦ ਵੀ ਇਸ ਬਿਮਾਰੀ ਤੋਂ ਬਚ ਸਕਦੇ ਹਾਂ। ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਟੀਕਾਕਰਨ ਤੋਂ ਪਹਿਲਾਂ ਕੰਨਾਂ ਵਿਚ ਟੈਗ ਲਗਵਾ ਕੇ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਪਸ਼ੂਆਂ ਦੇ ਲਈ ਇਹ ਇਕ ਤਰ੍ਹਾਂ ਦਾ ਆਧਾਰ ਕਾਰਡ ਹੈ। ਉਨ੍ਹਾਂ ਦੱਸਿਆ ਕਿ ਪਸ਼ੂਆਂ ਦੀ ਸ਼ਨਾਖ਼ਤ ਲਈ ਪਸ਼ੂ ਦੇ ਕੰਨ ਵਿਚ 12 ਡਿਜ਼ਿਟ ਦਾ ਟੈਗ ਮੁਫ਼ਤ ਲਗਾਇਆ ਜਾਂਦਾ ਹੈ।ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਅਤੇ ਭਵਿੱਖ ਵਿਚ ਪਸ਼ੁਆਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਸਹੁਲਤ ਪ੍ਰਾਪਤ ਕਰਨ ਲਈ ਪਸ਼ੂ ਦੇ ਕੰਨ ਵਿਚ ਟੈਗ ਹੋਣਾ ਜ਼ਰੂਰੀ ਹੋਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਸੀਨੀਅਰ ਵੈਟਨਰੀ ਅਫ਼ਸਰ ਡਾ. ਹਰਮੇਸ਼ ਤਲਵਾੜ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …