ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਵਿਚ ਹੁਣ ਤੱਕ 4898 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ
ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 3983 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਅੱਜ ਪਨਗ੍ਰੇਨ ਵੱਲੋਂ 890 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 685 ਮੀਟ੍ਰਿਕ ਟਨ, ਪਨਸਪ ਵੱਲੋਂ 1780 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 600 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 58 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਇਸ ਤਰ੍ਹਾਂ ਹੁਣ ਤੱਕ ਪਨਗ੍ਰੇਨ ਵੱਲੋਂ 1085 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 935 ਮੀਟ੍ਰਿਕ ਟਨ, ਪਨਸਪ ਵੱਲੋਂ 2000 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾੳੂਸ ਕਾਰਪੋਰੇਸ਼ਨ ਵੱਲੋਂ 820 ਮੀਟਿ੍ਰਕ ਟਨ ਅਤੇ ਐਫ. ਸੀ. ਆਈ ਵੱਲੋਂ 58 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੁਚਾਰੂ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਸੂਬਾ ਸਰਕਾਰ ਵੱਲੋਂ 6000 ਖੇਡ ਸੇਟਡੀਅਮ ਹੋਰ ਬਣਾਏ ਜਾਣਗੇ – ਖ਼ਜ਼ਾਨਾ ਮੰਤਰੀ ਚੀਮਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ …
Punjab Post Daily Online Newspaper & Print Media