Saturday, September 26, 2026

ਕੋਵਿਡ ਰੋਕੂ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਲੋਕ – ਡਾ. ਗੀਤਾਂਜਲੀ ਸਿੰਘ

ਜਾਡਲਾ ਸਮੇਤ ਸਿਹਤ ਬਲਾਕ ਦੇ ਟੀਕਾਕਰਨ ਕੇਂਦਰਾਂ `ਤੇ ਚੱਲ ਰਹੇ ਕੰਮ ਦੀ ਕੀਤੀ ਸਮੀਖਿਆ

ਨਵਾਂਸ਼ਹਿਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਿੰਨੀ ਪੀ.ਐਚ.ਸੀ ਜਾਡਲਾ ਸਮੇਤ ਵੱਖ-ਵੱਖ ਕੋਵਿਡ ਟੀਕਾਕਰਨ ਕੇਂਦਰਾਂ ਵਿਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਨਿਰੰਤਰ ਸਮੀਖਿਆ ਕਰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਨੇ ਲੋਕਾਂ ਨੂੰ ਟੀਕਾਕਰਨ ਸਬੰਧੀ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਟੀਕਾਕਰਨ ਪੂਰੀ ਤਰ੍ਹਾਂ ਸੁਰੱਖਿਅਤ ਹੈ।ਸਿਹਤ ਵਿਭਾਗ ਦੀ ਕੋਰੋਨਾ ਮਹਾਂਮਾਰੀ ਵਿਰੁੱਧ ਜੰਗ ਜਾਰੀ ਹੈ ਅਤੇ ਇਹ ਜੰਗ ਕੋਵਿਡ ਰੋਕੂ ਟੀਕੇ ਨਾਲ ਜਿੱਤੀ ਜਾਵੇਗੀ।
                  ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੇ ਲੋਕਾਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਜਾਰੀ ਕੀਤੀਆਂ ਸਾਵਧਾਨੀਆਂ ਅਤੇ ਦਿਸ਼ਾ ਨਿਰਦੇਸ਼ਾਂ ਬਾਰੇ ਜਾਗਰੂਕ ਕਰਨ ਅਤੇ ਕੋਵਿਡ ਰੋਕੂ ਟੀਕਾਕਰਨ ਲਈ ਇਕ ਵਿਆਪਕ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ ਹੋਈ ਹੈ।ਟੀਮਾਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਟੀਕਾਕਰਨ ਕੇਂਦਰਾਂ ਦਾ ਦੌਰਾ ਕਰ ਰਹੀਆਂ ਹਨ ਅਤੇ ਉਥੋਂ ਦੇ ਆਮ ਲੋਕਾਂ ਨੂੰ ਕੋਵਿਡ ਟੀਕਾਕਰਨ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …