ਅੰਮ੍ਰਿਤਸਰ, 13 ਅਪ੍ਰੈਲ (ਖੁਰਮਣੀਆਂ) – ਗੁਰਦੁਆਰਾ ਸਿੰਘ ਸਭਾ ਭੱਲਾ ਕਲੋਨੀ ਛੇਹਰਟਾ ਵਿਖੇ ਖ਼ਾਲਸਾ ਸਾਜਨਾ ਦਿਵਸ (ਵਿਸਾਖੀ) ਮਨਾਇਆ ਗਿਆ।ਪੰਜ
ਬਾਣੀਆਂ ਦੇ ਪਾਠ ਉਪਰੰਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਹੋਏ ਅਤੇ ਰਾਗੀ ਜਥੇ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਿੰਸੀਪਲ ਜਗਦੀਸ਼ ਸਿੰਘ ਨੇ ਖ਼ਾਲਸਾ ਸਾਜਨਾ ਦਿਵਸ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਭਾਈ ਮਨਜੀਤ ਸਿੰਘ ਮੁੱਖ ਗ੍ਰੰਥੀ ਨੂੰ ਇਸ ਗੁਰਦੁਆਰਾ ਸਾਹਿਬ ਵਿਖੇ 31 ਸਾਲ ਦੀ ਸੇਵਾ ਉਪਰੰਤ ਵਿਦਾਇਗੀ ਦਿੱਤੀ ਗਈ।ਭਾਈ ਮਨਜੀਤ ਸਿੰਘ ਵਲੋਂ ਨਿਭਾਈਆਂ ਗਈਆਂ ਸ਼ਾਨਦਾਰ ਸੇਵਾਵਾਂ ਦੀ ਕਮੇਟੀ ਪ੍ਰਧਾਨ ਮੰਗਲ ਸਿੰਘ ਢੋਟੀਆਂ, ਸੈਕਟਰੀ ਪ੍ਰਿੰਸੀਪਲ ਜਗਦੀਸ਼ ਸਿੰਘ, ਸੀਨੀਅਰ ਕਾਂਗਰਸ ਆਗੂ ਇੰਦਰਜੀਤ ਸਿੰਘ ਬਾਸਰਕੇ ਅਤੇ ਨਰਿੰਦਰ ਸਿੰਘ ਨੋਨੀ ਨੇ ਭਰਪੂਰ ਪ੍ਰਸੰਸਾ ਕੀਤੀ।ਸੇਵਾ ਮੁਕਤੀ ‘ਤੇ ਭਾਈ ਮਨਜੀਤ ਸਿੰਘ ਨੂੰ ਗੁਰਦੁਆਰਾ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ, ਜਦਕਿ ਮਨਮੋਹਨ ਸਿੰਘ ਬਾਸਰਕੇ ਨੇ ਆਪਣੀ ਨਵ-ਪ੍ਰਕਾਸ਼ਿਤ ਪੁਸਤਕ “ਚੇਤਿਆਂ ਦੀ ਚੰਗੇਰ `ਚੋਂ’ ਵੀ ਭੇਟ ਕੀਤੀ।ਭਾਈ ਰਣਜੀਤ ਸਿੰਘ ਨੂੰ ਇਸ ਸਮੇਂ ਨਵੇਂ ਗ੍ਰੰਥੀ ਵਜੋਂ ਸੇਵਾ ਵੀ ਸੌਂਪੀ ਗਈ।
ਇਸ ਮੋਕੇ ਵੱਡੀ ਗਿਣਤੀ ਵਿਚ ਸੰਗਤਾਂ ਤੋਂ ਇਲਾਵਾ ਨਰਿੰਦਰਪਾਲ ਸਿੰਘ ਮਠਾੜੂ, ਜੋਗਿੰਦਰ ਸਿੰਘ ਬੱਲ, ਧਰਮਿੰਦਰ ਸਿੰਘ ਬਿੱਟੂ, ਹਰਦੇਵ ਸਿੰਘ ਰਟੌਲ, ਡਾ. ਬਲਵਿੰਦਰ ਸਿੰਘ ਵਿਰਕ, ਅਮਰੀਕ ਸਿੰਘ ਫੌਜੀ, ਬਲਦੇਵ ਸਿੰਘ ਢਿੱਲੋਂ, ਹਰਦੇਵ ਸਿੰਘ ਰੂਪੋਵਾਲੀ, ਹਰਬੰਸ ਸਿੰਘ ਪ੍ਰਿੰਸ, ਪਰਮਜੀਤ ਸਿੰਘ (ਸਾਰੇ ਮੈਂਬਰ) ਜਤਿੰਦਰ ਸਿੰਘ ਕੁੱਕੂ, ਅਨੋਖ ਸਿੰਘ ਢਿੱਲੋਂ, ਹੁਕਮ ਸਿੰਘ ਰਟੌਲ, ਚਮਨ ਲਾਲ, ਮੰਗਤ ਰਾਮ ਸਰਪੰਚ, ਗੁਰਬਚਨ ਸਿੰਘ ਵਿਰਕ ਅਤੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਦੀਆਂ ਬੀਬੀਆਂ ਹਾਜ਼ਰ ਸਨ।
Check Also
ਕਮਿਸ਼ਨਰ ਸ਼ੇਰਗਿੱਲ ਨੇ ਭਗਤਾਂਵਾਲਾ ਡੰਪ ਸਾਈਟ ਦੀ ਪ੍ਰਗਤੀ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਭਗਤਾਵਾਲਾ …
Punjab Post Daily Online Newspaper & Print Media