Saturday, September 26, 2026

ਸਮੂਹ ਕੌਂਸਲਰ ਵੈਕਸੀਨੇਸ਼ਨ ਲਈ ਲੋਕਾਂ ਨੂੰ ਲਾਮਬੰਦ ਕਰਨ- ਰਾਣਾ ਗੁਰਜੀਤ ਸਿੰਘ

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਅੰਦਰ ਵੈਕਸੀਨੇਸ਼ਨ ਕੈਂਪਾਂ ਦਾ ਨਿਰੀਖਣ

ਕਪੂਰਥਲਾ, 14 ਅਪ੍ਰੈਲ (ਪੰਜਾਬ ਪੋਸਟ ਬਿਊਰ) – ਰਾਣਾ ਗੁਰਜੀਤ ਸਿੰਘ ਵਿਧਾਇਕ ਕਪੂਰਥਲਾ ਨੇ ਸਮੂਹ ਕੌਂਸਲਰਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਆਪੋ ਆਪਣੇ ਵਾਰਡਾਂ ਅੰਦਰ ਟੀਕਾਕਰਨ ਲਈ ਲੋਕਾਂ ਨੂੰ ਲਾਮਬੰਦ ਕਰਨ ਤਾਂ ਜੋ ਜਲਦ ਤੋਂ ਜਲਦ ਵੈਕਸੀਨ ਲਗਵਾ ਕੇ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ।
ਉਨ੍ਹਾਂ ਅੱਜ ਲਗਾਤਾਰ ਦੂਜੇ ਦਿਨ ਬਾਬਾ ਦੀਪ ਸਿੰਘ ਨਗਰ ਵਿਖੇ ਵਾਰਡ ਨੰਬਰ 12, 13 ਤੇ 14 ਰੋਹੀ ਵਾਲਾ ਗੁਰਦੁਆਰਾ ਸਾਹਿਬ ਵਿਖੇ ਵਾਰਡ ਨੰਬਰ 37 ਤੇ 38 ਲਈ ਸਿਹਤ ਵਿਭਾਗ ਵਲੋਂ ਲਗਾਏ ਵਿਸ਼ੇਸ ਟੀਕਾਕਰਨ ਕੈਂਪਾਂ ਵਿਚ ਜਾ ਕੇ ਲੋਕਾਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ।
              ਉਨ੍ਹਾਂ ਕਿਹਾ ਕਿ ਸਮੂਹ ਕੌਂਸਲਰ ਆਪਣਾ ਤੇ ਆਪਣੇ ਪਰਿਵਾਰ ਦਾ ਟੀਕਾਕਰਨ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਟੀਕਾਕਰਨ ਦੇ ਲਾਭ ਬਾਰੇ ਦੱਸਣ ਤਾਂ ਜੋ ਕਰੋਨਾ ਮਹਾਂਮਾਰੀ ਵਿਰੁੱਧ ਲੜਾਈ ਵਿਚ ਯੋਗਦਾਨ ਦਿੱਤਾ ਜਾ ਸਕੇ।ਇਸ ਮੌਕੇ ਕੌਂਸਲਰ ਵਿਕਾਸ ਸ਼ਰਮਾ ਤੋਂ ਇਲਾਵਾ 80 ਸਾਲਾ ਬਜ਼ੁਰਗ ਔਰਤ ਬੀਬੀ ਸੁਰਜੀਤ ਕੌਰ ਵਾਸੀ ਕਰਤਾਰ ਨਗਰ ਕਪੂਰਥਲਾ ਨੇ ਵੈਕਸੀਨ ਲਗਵਾਈ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …