Saturday, September 26, 2026

ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕੀ ਕਣਕ ਹੀ ਖਰੀਦ ਕੇਂਦਰਾਂ ‘ਚ ਲਿਆਉਣ ਦੀ ਕੀਤੀ ਅਪੀਲ

ਕਪੂਰਥਲਾ, 14 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਤੀ ਉਪਲ ਵਲੋਂ ਕਪੂਰਥਲਾ, ਸੁਲਤਾਨਪੁਰ ਲੋਧੀ, ਤਲਵੰਡੀ ਚੌਧਰੀਆਂ ਤੇ ਫੱਤੂਢੀਂਗਾ ਮੰਡੀਆਂ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ।
                   ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵਲੋਂ ਅਨਾਜ ਮੰਡੀਆਂ ਵਿਚ ਕਿਸਾਨਾਂ ਦੀ ਫਸਲ ਦੀ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਖਰੀਦ, ਅਦਾਇਗੀ ਅਤੇ ਚੁਕਾਈ ਨੂੰ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।
                  ਉਨ੍ਹਾਂ ਦੱਸਿਆ ਕਿ ਕੋਵਿਡ-19 ਦੇ ਬਾਵਜਜ਼ੂ ਜਿਲ੍ਹੇ ਵਿੱਚ ਖਰੀਦ ਪ੍ਰਕਿਰਿਆ ਦਾ ਕੰਮ ਨਿਰਵਿਘਨ ਢੰਗ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀ ਸੁਰੱਖਿਆ ਲਈ ਹੈਂਡ ਵਾਸ਼ ਸਟੇਸ਼ਨ ਹੋਰ ਵਧੇਰੇ ਸਥਾਪਿਤ ਕੀਤੇ ਜਾਣ ਤੇ ਕਿਸਾਨਾਂ ਲਈ ਵੀ ਮਾਸਕਾਂ ਦਾ ਪ੍ਰਬੰਧ ਕੀਤਾ ਜਾਵੇ।ਉਨ੍ਹਾਂ ਸਮੂਹ ਕਿਸਾਨਾਂ ਨੂੰ ਮੰਡੀ ਵਿੱਚ ਸੁੱਕੀ ਕਣਕ ਹੀ ਲੈ ਕੇ ਆਉਣ ਅਤੇ ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।
                 ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਕੌੜਾ, ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਗੀਤਾ ਬਿਸੰਭੂ, ਜਿਲ੍ਹਾ ਮੰਡੀ ਅਫਸਰ ਅਰਵਿੰਦਰ ਸਿੰਘ, ਖ੍ਰੀਦ ਏਜੰਸੀਆਂ ਦੇ ਐਮ.ਡੀ ਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …