Monday, June 1, 2026

ਰਾਣਾ ਗੁਰਜੀਤ ਸਿੰਘ ਵਲੋਂ ਵਿਕਾਸ ਕਾਰਜ਼ਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ

ਸ਼ਹਿਰ ਅੰਦਰ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਕਪੂਰਥਲਾ, 14 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨੂੰ ਕਿਹਾ ਹੈ ਕਿ ਉਹ ਸ਼ਹਿਰ ਅੰਦਰ ਸੜਕਾਂ, ਸੀਵਰੇਜ਼, ਪੀਣ ਵਾਲੇ ਪਾਣੀ ਦੀ ਸਪਲਾਈ ਦੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕੀਤਾ ਜਾਣਾ ਯਕੀਨੀ ਬਣਾਉਣ ਤਾਂ ਜੋ ਉਨ੍ਹਾਂ ਦਾ ਬਣਦਾ ਲਾਭ ਲੋਕਾਂ ਨੂੰ ਜਲਦ ਮਿਲ ਸਕੇ।
                  ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਸ਼ਿਵ ਕਾਲੋਨੀ ਵਿਖੇ 77 ਲੱਖ, ਅਜੀਤ ਨਗਰ ਵਿਖੇ 1 ਕਰੋੜ 29 ਲੱਖ ਰੁਪੈ, ਦੀਪ ਨਗਰ 74 ਲੱਖ, ਨਰੋਤਮ ਵਿਹਾਰ 71 ਲੱਖ, ਇੰਡਸਟਰੀਅਲ ਆਫਿਸ 62 ਲੱਖ ਰੁਪੈ ਤੇ ਮਾਰਕਫੈਡ ਚੌਂਕ ਵਿਖੇ 72 ਲੱਖ ਰੁਪੈ ਦੀ ਲਾਗਤ ਨਾਲ ਸੜਕਾਂ ਦੇ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ।ਉਨ੍ਹਾਂ ਵਾਰਡਾਂ ਨਾਲ ਸਬੰਧਿਤ ਲੋਕਾਂ ਨੂੰ ਕਿਹਾ ਕਿ ਉਹ ਕੰਮ ਦੀ ਗੁਣਵਤਾ ਯਕੀਨੀ ਬਣਾਉਣ ਲਈ ਆਪੋ ਆਪਣੇ ਘਰਾਂ ਨੇੜੇ ਚੱਲ ਰਹੇ ਕੰਮ ਦੀ ਨਿਗਰਾਨੀ ਕਰਨ।
               ਰਾਣਾ ਗੁਰਜੀਤ ਸਿੰਘ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਪੂਰਥਲਾ ਸ਼ਹਿਰ ਦੇ ਵਿਕਾਸ ਲਈ 12 ਕਰੋੜ ਰੁਪੈ ਜਾਰੀ ਕੀਤੇ ਗਏ ਸਨ, ਜਿਸ ਨਾਲ ਆਉਂਦੇ ਕੁੱਝ ਮਹੀਨਿਆਂ ਦੌਰਾਨ ਹੀ ਸ਼ਹਿਰ ਦੇ ਸਾਰੇ ਇਲਾਕਿਆਂ ‘ਚ 100 ਫੀਸਦੀ ਆਬਾਦੀ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਅਜੀਤ ਨਗਰ ਦੇ ਦੌਰੇ ਦੌਰਾਨ ਸਥਾਨਕ ਵਾਸੀਆਂ ਨੇ ਦੱਸਿਆ ਕਿ ਉਹਨ੍ਹਾਂ ਦੇ ਖੇਤਰ ਵਿੱਚ ਰਿਹਾਇਸ਼ 1996 ਵਿਚ ਸ਼ੁਰੂ ਹੋਈ ਸੀ, ਪਰ ਹੁਣ ਕਾਂਗਰਸ ਸਰਕਾਰ ਵਲੋਂ ਲਗਭਗ 25 ਸਾਲ ਬਾਅਦ ਸੀਵਰੇਜ਼ ਤੇ ਪੱਕੀਆਂ ਗਲੀਆਂ ਬਣਾਈਆਂ ਜਾ ਰਹੀਆਂ ਹਨ।
                   ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਮਨੋਜ ਭਸੀਨ, ਨਗਰ ਨਿਗਮ ਦੇ ਐਸ.ਓ ਤਰਲੋਚਨ ਸਿੰਘ, ਕੌਂਸਲਰ ਵਿਕਾਸ ਸ਼ਰਮਾ, ਨਰਿੰਦਰ ਮਨਸੂ, ਮਨੋਜ ਅਰੋੜਾ, ਸਰਬਜੀਤ ਵਾਲੀਆ, ਬਲਬੀਰ ਬੀਰਾ, ਸੰਨੀ, ਸਵਿਤਾ ਚੌਧਰੀ ਤੇ ਹੋਰ ਹਾਜ਼ਰ ਸਨ।

Check Also

ਕਾਂਗਰਸ ਐਸ.ਸੀ ਬੋਰਡ ਦਾ ਵਾਈਸ ਚੇਅਰਮੈਨ ਬਣਨ ’ਤੇ ਜਸਵਿੰਦਰ ਸ਼ੇਰਗਿੱਲ ਦਾ ਦਿਨੇਸ਼ ਬੱਸੀ ਵੱਲੋਂ ਵਿਸ਼ੇਸ਼ ਸਨਮਾਨ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਸੀਨੀਅਰ ਕਾਂਗਰਸੀ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ …