Sunday, January 12, 2025

ਕਿਸਾਨ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ – ਚਮਨ ਸਿੰਘ ਭਾਨਮਜਾਰਾ

ਨਵਾਂਸ਼ਹਿਰ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮਾਰਕੀਟ ਕਮੇਟੀ ਨਵਾਂਸ਼ਹਿਰ ਦੇ ਚੇਅਰਮੈਨ ਚਮਨ ਸਿੰਘ ਭਾਨਮਜਾਰਾ ਨੇ ਕਿਹਾ ਕਿ ਚਾਲੂ ਹਾੜੀ ਸੀਜ਼ਨ ਦੌਰਾਨ ਮੰਡੀਆਂ ਵਿਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸਮੂਹ ਖ਼ਰੀਦ ਕੇਂਦਰਾਂ ਵਿਚ ਸੁਚਾਰੂ ਅਤੇ ਸੁਰੱਖਿਅਤ ਖ਼ਰੀਦ ਲਈ ਸਮੁੱਚੇ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੌਰਾਨ ਕੋਵਿਡ ਤੋਂ ਬਚਾਅ ਲਈ ਸਾਰੇ ਇਹਤਿਆਤ ਵਰਤੇ ਜਾ ਰਹੇ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਪ੍ਰੇਸ਼ਾਨੀ ਤੋਂ ਬਚਣ ਲਈ ਮੰਡੀਆਂ ਵਿਚ ਸੁੱਕੀ ਕਣਕ ਹੀ ਲੈ ਕੇ ਆਉਣ।ਉਨ੍ਹਾਂ ਕਿਹਾ ਕਿ ਕਿਸਾਨ 12 ਫੀਸਦੀ ਤੋਂ ਵੱਧ ਨਮੀ ਵਾਲੀ ਕਣਕ ਮੰਡੀਆਂ ਵਿਚ ਲਿਆਉਣ ਤੋਂ ਗੁਰੇਜ਼ ਕਰਨ, ਕਿਉਂਕਿ ਇਸ ਨਾਲ ਉਨ੍ਹਾਂ ਨੂੰ ਮੁਸ਼ਕਲ ਪੇਸ਼ ਆਵੇਗੀ ਅਤੇ ਮੰਡੀਆਂ ਵਿਚ ਭੀੜ ਵੀ ਵਧੇਗੀ।ਉਨ੍ਹਾਂ ਦੱਸਿਆ ਕਿ ਨਵਾਂਸ਼ਹਿਰ ਵਿਚ ਕਣਕ ਦੀ ਸੁਚੱਜੀ ਖ਼ਰੀਦ ਲਈ 12 ਸਥਾਈ ਮੰਡੀਆਂ ਅਤੇ 12 ਸਬ ਯਾਰਡ ਸਥਾਪਿਤ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਪਿਛਲੇ ਸਾਲ ਦੀ ਤਰ੍ਹਾਂ ਹੀ ਖ਼ਰੀਦ ਕੇਂਦਰਾਂ ਵਿਚ ਕਿਸਾਨਾਂ ਦੇ ਆਉਣ ਲਈ ਪਾਸ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਮੰਡੀਆਂ ਵਿਚ ਜ਼ਿਆਦਾ ਭੀੜ ਜਮ੍ਹਾ ਨਾ ਹੋ ਸਕੇ।ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਛਾਂ, ਪੀਣ ਵਾਲੇ ਪਾਣੀ, ਪਖਾਨਿਆਂ, ਲਾਈਟਾਂ ਅਤੇ ਸੈਨੀਟਾਈਜ਼ੇਸਨ ਆਦਿ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ।
                     ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ ਅਤੇ ਮਾਰਕੀਟ ਕਮੇਟੀ ਦੇ ਸਕੱਤਰ ਪਰਮਜੀਤ ਸਿੰਘ ਉਨ੍ਹਾਂ ਦੇ ਨਾਲ ਸਨ।

Check Also

ਨਵੇਂ ਸਾਲ ਦੀ ਆਮਦ ‘ਤੇ ਜਿਲ੍ਹਾ ਬਾਰ ਐਸੋਸੀਏਸ਼ਨ ਨੇ ਕਰਵਾਇਆ ਧਾਰਮਿਕ ਸਮਾਗਮ

ਸੰਗਰੂਰ, 11 ਜਨਵਰੀ (ਜਗਸੀਰ ਲੌਂਗੋਵਾਲ) – ਸਥਾਨਕ ਜਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਹਰ ਸਾਲ ਦੀ ਤਰ੍ਹਾਂ …