ਵੱਖ-ਵੱਖ ਘਟਨਾਵਾਂ ‘ਚ ਮੋਬਾਇਲ ਅਤੇ ਨਗਦੀ ਖੋਹਣ ਵਾਲੇ ਦੋ ਵਿਅਕਤੀ ਗ੍ਰਿਫਤਾਰ
ਧੂਰੀ, 15 ਅਪ੍ਰੈਲ (ਪ੍ਰਵੀਨ ਗਰਗ) – ਥਾਣਾ ਸਦਰ ਧੂਰੀ ਤੋਂ ਤਬਦੀਲ ਹੋ ਕੇ ਥਾਣਾ ਸਿਟੀ ਧੂਰੀ ਦਾ ਚਾਰਜ਼ ਸੰਭਾਲਣ ਵਾਲੇ ਇੰਸਪੈਕਟਰ ਦੀਪਇੰਦਰ ਸਿੰਘ ਜੇਜੀ ਨੇ
ਆਪਣਾ ਚਾਰਜ਼ ਸੰਭਾਲਦਿਆਂ ਹੀ ਧੂਰੀ ਵਿੱਚ ਲੁੱਟਾਂ-ਖੋਹਾਂ ਕਰਨ ਵਾਲੇ, ਨਸ਼ਾ ਵੇਚਣ ਵਾਲੇ ਅਤੇ ਅਵਾਰਾ-ਗਰਦੀ ਕਰਨ ਵਾਲੇ ਅਨਸਰਾਂ ‘ਤੇ ਸਿਕੰਜ਼ਾ ਕੱਸਣਾ ਸ਼ੁਰੂ ਕਰ ਦਿੱਤਾ ਹੈ, ਜਿਸ ਦੀ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ।
ਥਾਣਾ ਮੁਖੀ ਜੇਜੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਬੀਤੇ ਦਿਨੀਂ ਮੁਨੀਸ਼ ਗੋਇਲ ਨਾਮੀ ਵਿਅਕਤੀ ਦੀ ਭੈਣ ਪਾਸੋਂ ਕ੍ਰਾਂਤੀ ਚੌਕ ਨੇੜਿਓਂ 10 ਹਜ਼ਾਰ ਰੁਪਏ ਦੀ ਲੁੱਟ-ਖੋਹ ਕਰਨ ਵਾਲੇ ਦੋਸ਼ੀ ਹਰਪ੍ਰੀਤ ਸਿੰਘ ਹੈਪੀ ਵਾਸੀ ਮੱਲੂਮਾਜਰਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਨਗਦੀ ਬਰਾਮਦ ਕਰ ਲਈ ਹੈ ਅਤੇ ਮੁਲਜ਼ਮ ਜੇਲ੍ਹ ਭੇਜ ਦਿੱਤਾ ਗਿਆ ਹੈ। ਇੱਕ ਹੋਰ ਮਾਮਲੇ ‘ਚ ਕਿ ਧੂਰੀ ਵਿਖੇ ਸ਼ਿਵਪੁਰੀ ਮੁਹੱਲੇ ਵਿੱਚੋਂ ਵੱਖ-ਵੱਖ ਘਟਨਾਵਾਂ ਵਿੱਚ ਲੜਕੀਆਂ ਪਾਸੋਂ ਮੋਬਾਇਲ ਖੋਹਣ ਅਤੇ ਇੱਕ ਦੁਕਾਨਦਾਰ ਰਵੀ ਮਿੱਤਲ ਪਾਸੋਂ ਮੋਬਾਇਲ ਖੋਹ ਕੇ ਲਿਜ਼ਾਣ ਵਾਲੇ ਸਪਿੰਦਰ ਸਿੰਘ ਵਾਸੀ ਧੂਰੀ ਨੂੰ ਗ੍ਰਿਫਤਾਰ ਕਰਕੇ ਉਸ ਪਾਸੋਂ ਖੋਹੇ ਗਏ ਮੋਬਾਇਲ ਬਰਾਮਦ ਕਰਵਾ ਲਏ ਗਏ ਹਨ ਅਤੇ ਦੋਸ਼ੀ ਵਿਅਕਤੀ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।ਉਹਨਾਂ ਹੋਰ ਦੱਸਿਆ ਕਿ ਧੂਰੀ ਵਿੱਚ ਚੱਲ ਰਹੇ 20 ਬਿਨਾਂ ਨੰਬਰੀ ਮੋਟਰਸਾਈਕਲਾਂ ਨੂੰ ਫੜ੍ਹ ਕੇ ਥਾਣੇ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੇ ਅੱਡਿਆਂ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਸ਼ਾ ਵੇਚਣ ਵਾਲੇ ਕਿਸੇ ਵੀ ਦੋਸ਼ੀ ਵਿਅਕਤੀ ਨੂੰ ਕਿਸੇ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾਂ ਕਿਹਾ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਯਕੀਨੀ ਬਨਾਉਣ ਲਈ ਲੋਕ ਪੁਲਿਸ ਪ੍ਰਸ਼ਾਸਨ ਦਾ ਸਾਥ ਦੇਣ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਨੇ ਫੈਂਸਿੰਗ ਚੈਂਪੀਅਨਸ਼ਿਪ ’ਚ ਮੈਡਲ ਪ੍ਰਾਪਤ ਕੀਤੇ
ਅੰਮ੍ਰਿਤਸਰ, 16 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ …
Punjab Post Daily Online Newspaper & Print Media