Monday, December 23, 2024

ਵੱਖ-ਵੱਖ ਕਾਲਜਾਂ ਤੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਵੰਡੇ ਗ੍ਰੈਚੁਇਟੀ ਦੇ ਚੈਕ

ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਵੱਖ-ਵੱਖ ਕਾਲਜਾਂ ਦੇ ਸਰਵਿਸ ਤੋਂ ਰਿਟਾਇਰ ਹੋ ਚੁੱਕੇ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਗ੍ਰੈਚੁਇਟੀ ਅਤੇ ਲੀਵ ਇੰਨ ਕੈਸ਼ਮੈਂਟ ਦੇ ਚੈਕ ਦਿੱਤੇ ਗਏ।ਉਨਾਂ ਇਸ ਸਮੇਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਵੱਖ-ਵੱਖ ਕਾਲਜਾਂ ਤੋਂ ਸੇਵਾ ਮੁਕਤ ਹੋਏ 15 ਕਰਮਚਾਰੀਆਂ ਨੂੰ 94 ਲੱਖ 18 ਹਜ਼ਾਰ 184 ਰੁਪਏ ਦੇ ਚੈਕ ਤਕਸੀਮ ਕੀਤੇ ਗਏ।ਇਹ ਮੁਲਾਜ਼ਮ ਪਿਛਲੇ ਸਮੇਂ ਦੌਰਾਨ ਰਿਟਾਇਰ ਹੋਏ ਸਨ, ਜਿਨ੍ਹਾਂ ਦੇ ਫੰਡ ਬਕਾਇਆ ਰਹਿੰਦੇ ਸਨ। ਬੀਬੀ ਜਗੀਰ ਕੌਰ ਨੇ ਸੇਵਾ ਮੁਕਤ ਹੋਏ ਮੁਲਾਜ਼ਮਾਂ ਦੀ ਤੰਦਰੁਸਤੀ ਦੀ ਅਰਦਾਸ ਕਰਦਿਆਂ ਕਿਹਾ ਕਿ ਸਤਿਗੁਰੂ ਇਨ੍ਹਾਂ ’ਤੇ ਸਦਾ ਹੀ ਮੇਹਰ ਭਰਿਆ ਹੱਥ ਰੱਖਣ।
               ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਇੰਜੀ: ਸੁਖਮਿੰਦਰ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਓ.ਐਸ.ਡੀ ਅਮਰੀਕ ਸਿੰਘ ਲਤੀਫਪੁਰ, ਓ.ਐਸ.ਡੀ ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਅਕਾਊਂਟੈਂਟ ਮਨਜਿੰਦਰ ਸਿੰਘ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …