ਅੰਮ੍ਰਿਤਸਰ, 15 ਅਪ੍ਰੈਲ (ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ
ਮਹਿਲ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਸੀਸ ਗੰਜ ਸਾਹਿਬ ਤਰਾਵੜੀ ਤੋਂ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਨੌਵੀਂ ਕੁਰੂਕਸ਼ੇਤਰ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਨਗਰ ਕੀਰਤਨ ਦੀ ਰਵਾਨਗੀ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਹਰਭਜਨ ਸਿੰਘ ਮਸਾਣਾ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਪ੍ਰਤਾਪ ਸਿੰਘ ਪ੍ਰਧਾਨ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ।ਰਵਾਨਗੀ ਸਮੇਂ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸਤਿਕਾਰ ਭੇਟ ਕੀਤਾ ਗਿਆ।ਨਗਰ ਕੀਰਤਨ ਨੀਲੋਖੇੜੀ, ਰਾਏਪੁਰ, ਬਹਿਰਸਾਲ, ਭਾਦਸੋਂ, ਇੰਦਰੀ, ਗੜ੍ਹੀ ਜੱਟਾਂ, ਖਾਨਪੁਰ ਹੁੰਦਾ ਹੋਇਆ ਦੁਪਹਿਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਨੀਬਦਰਪੁਰ ਪਹੁੰਚਾ ਜਿਥੇ ਸੰਗਤਾਂ ਲਈ ਲੰਗਰ ਦਾ ਪ੍ਰਬੰਧ ਕੀਤਾ ਗਿਆ ਸੀ।ਇਥੋਂ ਅੱਗੇ ਲਾਂਡਵਾ, ਨਵਾਰਸੀ, ਬੁਰਹਾਨ, ਗਾਧਲੀ, ਗੁਰਦੁਆਰਾ ਸਾਹਿਬ ਬੈਕੁੰਠ ਧਾਮ ਆਦਿ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ। ਸੰਗਤਾਂ ਵੱਲੋਂ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ ਗਏ ਸਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਹਰਜਿੰਦਰ ਸਿੰਘ ਕੈਰੋਂਵਾਲ, ਤੇਜਿੰਦਰਪਾਲ ਸਿੰਘ ਲਾਂਡਵਾ, ਸੁਖਵੰਤ ਸਿੰਘ ਪ੍ਰਧਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕਰਨਾਲ, ਪਰਮਜੀਤ ਸਿੰਘ ਇੰਚਾਰਜ਼, ਮੰਗਪ੍ਰੀਤ ਸਿੰਘ ਇੰਚਾਰਜ ਸਿੱਖ ਮਿਸ਼ਨ ਹਰਿਆਣਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Check Also
ਬੀਬੀਕੇ ਡੀਏਵੀ ਕਾਲਜ ਵੁਮੈਨ ਵਿਖੇ ਵਿਸ਼ਵ ਫੋਟੋਗ੍ਰਾਫੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 15 ਸਤੰਬਰ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਵੁਮੈਨ ਦੇ ਪੋਸਟ ਗ੍ਰੈਜੂਏਟ ਪੱਤਰਕਾਰੀ ਅਤੇ …
Punjab Post Daily Online Newspaper & Print Media