Monday, July 1, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੂੰ ਵੰਡੇ ਇਨਾਮ

PPN140316
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ ਬਿਊਰੋ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਅੱਜ ਪ੍ਰੀ-ਪ੍ਰਾਇਮਰੀ ਸੈਕਸ਼ਨ ਦੇ ਬੱਚਿਆਂ ਦੇ ਸਲਾਨਾ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੱਚਿਆਂ ਵੱਲੋਂ ਇੱਕ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਥਾਨਕ ਪ੍ਰਧਾਨ ਸ੍ਰ. ਨਿਰਮਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ । ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ‘ਦੇਹਿ ਸ਼ਿਵਾ ਬਰ ਮੋਹ ਇਹੈ’ ਨਾਲ ਕੀਤਾ ਗਿਆ। ਇਸ ਤੋਂ ਬਾਅਦ ਬੱਚਿਆਂ ਨੇ ਮਹਿਮਾਨਾਂ ਦੇ ਸੁਆਗਤ ਵਿੱਚ ਇੱਕ ਸੁਆਗਤੀ ਗੀਤ ਅਤੇ ਨਾਚ ਪੇਸ਼ ਕੀਤਾ। ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਸਕੂਲ ਦੀ ਸਫਲਤਾ ਦੀ ਸਲਾਨਾ ਰਿਪੋਰਟ ਪੜ੍ਹਾਈ ਅਤੇ ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਿਆ। ਉਨਾਂ ਪ੍ਰੋਗਰਾਮ ਵਿੱਚ ਸ਼ਾਮਲ ਮਹਿਮਾਨਾਂ ਨੂੰ ਸਕੂਲ ਦੀਆਂ ਭਵਿੱਖ ਦੀਆਂ ਯੋਜਨਾਵਾਂ ਬਾਰੇ ਸੰਖੇਪ ਜਾਣਕਾਰੀ ਦਿੱਤੀ।ਮੁੱਖ ਮਹਿਮਾਨ ਸ੍ਰ. ਨਿਰਮਲ ਸਿੰਘ ਨੇ ਬੱਚਿਆਂ ਦੀ ਹੌਂਸਲਾ ਅਫਜਾਈ ਕੀਤੀ ਅਤੇ ਭਵਿੱਖ ਵਿੱਚ ਵੀ ਵਧੀਆ ਕਾਰਗੁਜਾਰੀ ਵਿਖਾਉਣ ਲਈ ਪ੍ਰੇਰਿਤ ਕੀਤਾ।ਸ੍ਰ. ਰਾਜਮਹਿੰਦਰ ਸਿੰਘ ਮਜੀਠਾ ਅਤੇ ਸ੍ਰ. ਨਰਿੰਦਰ ਸਿੰਘ ਖੁਰਾਣਾ ਆਨਰੇਰੀ ਸੱਕਤਰ ਚੀਫ਼ ਖ਼ਾਲਸਾ ਦੀਵਾਨ ਪ੍ਰੋਗਰਾਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏੇ। ਇਸ ਮੌਕੇ ਪੜ੍ਹਾਈ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ। ਪ੍ਰੋਗਰਾਮ ਵਿੱਚ ਛੋਟੇ-ਛੋਟੇ ਬੱਚਿਆਂ ਨੇ ਢੋਲ ਦੀ ਥਾਪ ਤੇ ਪੰਜਾਬ ਦਾ ਪ੍ਰਸਿੱਧ ਲੋਕ ਨਾਚ ਭੰਗੜਾ ਪੇਸ਼ ਕਰਕੇ ਪ੍ਰੋਗਰਾਮ ਵਿੱਚ ਸ਼ਾਮਲ ਮਹਿਮਾਨਾਂ ਦਾ ਮਨ ਮੋਹ ਲਿਆ। ਅੰਤ ਵਿੱਚ ਪ੍ਰੀ-ਪ੍ਰਾਇਮਰੀ ਸੈਕਸ਼ਨ ਦੀ ਸੁਪਰਵਾਈਜਰ ਸ਼੍ਰੀਮਤੀ ਕਿਰਨਜੋਤ ਕੌਰ ਨੇ ਪ੍ਰੋਗਰਾਮ ਵਿੱਚ ਸ਼ਾਮਲ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਵਿੱਚ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਤੋਂ ਸ੍ਰ. ਸੰਤੋਖ ਸਿੰਘ ਸੇਠੀ ਮੈਂਬਰ ਇੰਚਾਰਜ ਸੁਲਤਾਨਵਿੰਡ ਸਕੂਲ, ਸ੍ਰ. ਪ੍ਰਿਤਪਾਲ ਸਿੰਘ ਸੇਠੀ ਐਡੀ: ਆਨਰੇਰੀ ਸੱਕਤਰ, ਸ੍ਰ. ਸਰਬਜੀਤ ਸਿੰਘ ਐਡੀ: ਸੱਕਤਰ, ਸ੍ਰ. ਭੁਪਿੰਦਰ ਸਿੰਘ, ਸ੍ਰ. ਅਜੀਤ ਸਿੰਘ, ਸਪੋਰਟਸ ਡਾਇਰੈਕਟਰ ਸ੍ਰ. ਲਖਬੀਰ ਸਿੰਘ ਖਿਆਲਾ, ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਉਨਾਂ ਦੇ ਮਾਤਾ-ਪਿਤਾ ਸ਼ਾਮਲ ਸਨ।

Check Also

ਰਾਜਸਥਾਨ ਦੇ ਜੋਧਪੁਰ ਵਿਖੇ ਹਾਕੀ ਰੋਲਰ ਸਕੇਟਿੰਗ ‘ਚ ਸੰਗਰੂਰ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ

ਸੰਗਰੂਰ, 30 ਜੂਨ (ਜਗਸੀਰ ਲੌਂਗੋਵਾਲ) – ਰੋਲਰ ਸਕੇਟਿੰਗ ਫੈਡਰੇਸ਼ਨ ਆਫ ਇੰਡੀਆ ਵਲੋਂ 25 ਤੋਂ 27 …

Leave a Reply