ਅੰਮ੍ਰਿਤਸਰ, 15 ਅਪ੍ਰੈਲ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਵਿੱਦਿਅਕ ਸੰਸਥਾਵਾਂ ਨੇ ਵਿਸਾਖੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ।ਖ਼ਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਵਿਸਾਖੀ ਨੂੰ ਸਮਰਪਿਤ ਜਿੱਥੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ, ਉਥੇ ਇੰਟਰਨੈਸ਼ਨਲ ਪਬਲਿਕ ਸਕੂਲ, ਰਣਜੀਤ ਐਵੀਨਿਊ ਦੇ ਸਮੂਹ ਸਟਾਫ਼ ਅਤੇ ਆਨਲਾਈਨ ਪ੍ਰਕਿਰਿਆ ਰਾਹੀਂ ਵਿਦਿਆਰਥੀਆਂ ਨੇ ਜੁੜ ਕੇ ਸ੍ਰੀ ਜਪੁਜੀ ਸਾਹਿਬ, ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ।
ਸਕੂਲ ਪ੍ਰਿੰਸੀਪਲ ਏ.ਐਸ ਗਿਲ ਨੇ ਵਿਦਿਆਰਥੀਆਂ ਨੂੰ ਜਿੱਥੇ ਵਿਸਾਖੀ ਸਬੰਧੀ ਮਹੱਤਤਾ ਬਾਰੇ ਚਾਨਣਾ ਪਾਇਆ।ਖ਼ਾਲਸਾ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਸੱਭਿਆਚਾਰਕ ਪਹਿਰਾਵੇ ’ਚ ਸੱਜ ਕੇ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ।ਸਕੂਲ ਦੇ ਵਿਦਿਆਰਥੀਆਂ ਵੱਲੋਂ ਭੰਗੜਾ, ਨਾਟਕ, ਅਤੇ ਡਾਂਸ ਆਦਿ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।
ਇਸੇ ਤਰ੍ਹਾਂ ਖ਼ਾਲਸਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਸੰਗੀਤ ਵਿਭਾਗ ਦੇ ਮੁਖੀ ਮਨਦੀਪ ਕੌਰ ਨੇ ਸ਼ਬਦ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਨੇ ਇਸ ਸ਼ੁਭ ਅਵਸਰ ਮੌਕੇ ਵਧਾਈ ਦਿੱਤੀ।ਵਾਈਸ ਪ੍ਰਿੰਸੀਪਲ ਰੁਪਿੰਦਰ ਕੌਰ ਮਾਹਲ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਮਹੀਨੇ ਦੀ ਧਾਰਮਿਕ, ਇਤਿਹਾਸਕ ਅਤੇ ਸੱਭਿਆਚਾਰਕ ਮਹੱਤਤਾ ਬਾਰੇ ਜਾਣੂ ਕਰਵਾਇਆ।
ਇਸ ਮੌਕੇ ਉਕਤ ਦੋਵੇਂ ਸਕੂਲਾਂ ’ਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ ਹਾਜ਼ਰ ਸੀ।
Check Also
ਕੇਂਦਰ ਸਰਕਾਰ ਦੀਆਂ ਸਕੀਮਾਂ ਸਬੰਧੀ ਕੈਂਪ ਦਾ ਆਯੋਜਨ
ਸੰਗਰੁਰ, 13 ਜੁਲਾਈ (ਜਗਸੀਰ ਲੌਂਗੋਵਾਲ) – ਸ੍ਰੀ ਮੰਥਰੀ ਸ੍ਰੀ ਨਿਵਾਸੁਲੂ ਜੀ ਸੰਗਠਨ ਮਹਾਂਮੰਤਰੀ ਭਾਜਪਾ ਪੰਜਾਬ …