Sunday, September 20, 2026

ਝੋਨੇ ਦੀ ਸਿੱਧੀ ਬਿਜ਼ਾਈ ਸੰਬੰਧੀ ਪਿੰਡ ਬਹਿਲਾਦਪੁਰ ‘ਚ ਕਿਸਾਨ ਜਾਗਰੂਕਤਾ ਕੈਂਪ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਝੋਨੇ ਦੀ ਸਿੱਧੀ ਬਿਜ਼ਾਈ ਤਕਨੀਕ ਨਾਲ ਕਾਸ਼ਤ ਸਿਰਫ਼ ਦਰਮਿਆਨੀਆਂ ਤੋਂ ਭਾਰੀਆਂ ਜ਼ਮੀਨਾਂ ਵਿੱਚ ਹੀ ਕਰਨੀ ਚਾਹੀਦੀ ਹੈ।ਹਲਕੀਆਂ ਜ਼ਮੀਨਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਵਾਲੀ ਫਸਲ ਲੋਹੇ ਦੀ ਬਹੁਤ ਘਾਟ ਆ ਜਾਂਦੀ ਹੈ, ਜੋੇ ਝਾੜ ਬਹੁਤ ਘਟਣ ਦਾ ਕਾਰਨ ਬਣਦੀ ਹੈ।ਇਹ ਵਿਚਾਰ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ “ਕਾਮਯਾਬ ਕਿਸਾਨ ਖੁਸ਼ਹਾਲ ਕਿਸਾਨ” ਪ੍ਰੋਗਰਾਮ ਤਹਿਤ ਸਰਕਲ ਕਾਨਵਾਂ ਦੇ ਪਿੰਡ ਬਹਿਲਾਦਪੁਰ ਵਿੱਚ ਲਗਾਏ ਕਿਸਾਨ ਜਾਗਰੂਕਤਾ ਕੈਂਪ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।ਸੁਭਾਸ਼ ਚੰਦਰ ਖੇਤੀਬਾੜੀ ਵਿਸਥਾਰ ਅਫਸਰ ਦੇ ਪ੍ਰਬੰਧਾਂ ਹੇਠ ਲਗਾਏ ਗਏ ਕੈਂਪ ‘ਚ ਮਿਸ ਮਨਜੀਤ ਕੌਰ ਖੇਤੀ ਉਪ ਨਿਰੀਖਕ, ਬਲਵਿੰਦਰ ਕੁਮਾਰ, ਮਨਦੀਪ ਹੰਸ ਸਹਾਇਕ ਤਕਨਾਲੋਜੀ ਪ੍ਰਬੰਧਕ (ਆਤਮਾ), ਸਾਗਰ, ਹਰਪ੍ਰੀਤ ਸਿੰਘ ਸਮੇਤ ਵੱਡੀ ਗਣਤੀ ਵਿੱਚ ਕਿਸਾਨ ਹਾਜ਼ਰ ਸਨ।
                 ਡਾ. ਅਮਰੀਕ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ, ਕੱਦੂ ਕੀਤੇ ਜਾਣ ਵਾਲੇ ਝੋਨੇ ਦਾ ਬੇਹਤਰ ਬਦਲ ਹੈ।ਉਨਾਂ ਕਿਹਾ ਕਿ ਮਈ ਦੇ ਅਖੀਰ ਵਿਚ ਸਿੱਧੀ ਬਿਜ਼ਾਈ ਨਾਲ ਬੀਜ਼ੀ ਝੋਨੇ ਦੀ ਫਸਲ ਚੰਗਾ ਝਾੜ ਦਿੰਦੀ ਹੈ।ਉਨਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜ਼ਾਈ ਸਿਰਫ ਦਰਮਿਆਨੀਆਂ ਅਤੇ ਭਾਰੀਆਂ ਜ਼ਮੀਨਾਂ ਵਿੱਚ ਹੀ ਕਰਨੀ ਚਾਹੀਦੀ।ਉਨਾਂ ਕਿਹਾ ਕਿ ਸਿੱਧੀ ਬਿਜਾਈ ਲਈ ਘੱਟ ਜਾਂ ਦਰਮਿਆਨਾ ਸਮਾਂ ਲੈ ਕੇ ਪੱਕਣ ਵਾਲੀਆ ਕਿਸਮਾਂ ਦੀ ਚੋਣ ਕਰੋ ਅਤੇ ਦੋਗਲੀਆਂ ਕਿਸਮਾਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਜਿਪਸਮ ਅਤੇ ਜੰਤਰ ਦਾ ਬੀਜ਼ ਸਬਸਿਡੀ ਤੇ ਮੁਹੱਈਆ ਕਰਵਾਇਆ ਜਾ ਰਿਹਾ ਹੈ ਅਤੇ ਹਰੀ ਖਾਦ ਕਰਨ ਦੇ ਚਾਹਵਾਨ ਕਿਸਾਨ ਸੰਬੰਧਤ ਖੇਤੀਬਾੜੀ ਦਫਤਰ ਨਾਲ ਸੰਪਰਕ ਕਰ ਸਕਦਾ ਹੈ।
                 ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਰੋਨਾ ਬਿਮਾਰੀ ਤੋਂ ਬਚਾਅ ਲਈ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਕੋਵਿਡ ਦੇ ਟੀਕੇ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਲਗਾਏ ਜਾ ਰਹੇ ਹਨ।ਇਸ ਲਈ 45 ਸਾਲ ਤੋਂ ਵੱਧ ਉਮਰ ਦੇ ਹਰੇਕ ਵਿਅਕਤੀ ਨੂੰ ਬਿਨਾਂ ਕਿਸੇ ਡਰ ਤੋਂ ਜਲਦ ਤੋਂ ਜਲਦ ਟੀਕਾਕਰਣ ਕਰਵਾ ਲੈਣਾ ਚਾਹੀਦਾ ਹੈ।
                   ਉਦਮੀ ਕਿਸਾਨ ਲਖਬੀਰ ਸਿੰਘ ਝੋਨੇ ਦੀ ਸਿੱਧੀ ਬਿਜ਼ਾਈ ਬਾਰੇ ਆਪਣੇ ਤਜ਼ਰਬੇ ਸਾਂਝੇ ਕਰਦਿਆਂ ਕਿਹਾ ਕਿ ਇਸ ਵਿਧੀ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ, ਉਥੇ ਖੇਤੀ ਲਾਗਤ ਖਰਚੇ ਘਟਣ ਦੇ ਨਾਲ ਸ਼ੁੱਧ ਆਮਦਨ ਵਿੱਚ ਵਾਧਾ ਹੁੰਦਾ ਹੈ।

Check Also

ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ

ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …