Saturday, October 17, 2026

ਸਿਹਤ ਵਿਭਾਗ ਟੀਕਾਕਰਨ ਨਾਲ ਕੋਰੋਨਾ ਵਾਇਰਸ ਦੀ ਲੜੀ ਤੋੜਨ ਲਈ ਯਤਨਸ਼ੀਲ – ਡਾ ਗੀਤਾਂਜਲੀ ਸਿੰਘ

ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਸਿਹਤ ਵਿਭਾਗ ਨੇ ਕੋਰੋਨਾ ਵਰਗੇ ਮਾਰੂ ਵਾਇਰਸ ਨੂੰ ਹਰਾ ਕੇ “ਮਿਸ਼ਨ ਫਤਿਹ” ਦੀ ਪ੍ਰਾਪਤੀ ਲਈ ਕੋਵਿਡ ਰੋਕੂ ਤੀਬਰ ਟੀਕਾਕਰਨ ਮੁਹਿੰਮ ਵਿੱਢੀ ਹੋਈ ਹੈ।ਇਸੇ ਕੜੀ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਵਿਸ਼ੇਸ਼ ਟੀਕਾਕਰਨ ਕੈਂਪਾਂ, ਪਿੰਡ ਸੋਨਾ ਅਤੇ ਮਿੰਨੀ ਪੀ.ਐਚ.ਸੀ ਜਾਡਲਾ ਸਮੇਤ ਵੱਖ-ਵੱਖ ਟੀਕਾਕਰਨ ਕੇਂਦਰਾਂ ਵਿੱਚ ਚੱਲ ਰਹੇ ਟੀਕਾਕਰਨ ਦੇ ਕੰਮ ਦੀ ਨਿਰੰਤਰ ਸਮੀਖਿਆ ਕਰ ਰਹੇ ਹਨ।
                       ਮੁੱਢਲਾ ਸਿਹਤ ਕੇਂਦਰ ਮੁਜੱਫਰਪੁਰ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਗੀਤਾਂਜਲੀ ਸਿੰਘ ਨੇ ਕਿਹਾ ਕਿ ਬਲਾਕ ਵਿੱਚ ਘੱਟ ਸਮੇਂ ਵਿੱਚ ਵਾਇਰਸ ਦੀ ਲੜੀ ਨੂੰ ਤੋੜਨ ਅਤੇ ਵੱਡੀ ਆਬਾਦੀ ਨੂੰ ਵੈਕਸੀਨੇਸ਼ਨ ਲਗਾਉਣ ਲਈ ‘ਵੈਕਸੀਨ ਐਟ ਡੋਰਸਟੈਪਸ’ ਮੁਹਿੰਮ ਵਿੱਢੀ ਗਈ ਹੈ।
                          ਡਾ. ਸਿੰਘ ਨੇ ਦੱਸਿਆ ਕਿ ਵਿਸ਼ੇਸ਼ ਕੈਂਪਾਂ ਦੀ ਗਿਣਤੀ ਵਿੱਚ ਵੀ ਵਾਧਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਵੈਕਸੀਨੇਸ਼ਨ ਕਰਾਉਣ ਤੋਂ ਝਿਜਕ ਰਹੇ ਸਨ, ਪਰ ਹੁਣ ਲੋਕਾਂ ਦੇ ਘਰਾਂ ਨੇੜੇ ਟੀਕੇ ਲਗਾਏ ਜਾ ਰਹੇ ਹਨ। ਉਨਾਂ ਕਿਹਾ ਕਿ ‘ਵੈਕਸੀਨ ਐਟ ਡੋਰਸਟੈਪਸ’ ਦੀ ਪਹਿਲ ਤਹਿਤ ਟੀਕਾਕਰਨ ਕੇਂਦਰ ਵਿੱਚ ਕਤਾਰ ‘ਚ ਖੜਨ ਦੀ ਜ਼ਰੂਰਤ ਨਹੀਂ ਹੈ, ਕਿਉਂਕਿ ਸਿਹਤ ਟੀਮਾਂ ਟੀਕਾਕਰਨ ਲਈ ਵਿਸ਼ੇਸ਼ ਖੇਤਰ, ਫੈਕਟਰੀਆਂ, ਪਿੰਡਾਂ, ਰਿਹਾਇਸ਼ੀ ਸੁਸਾਇਟੀਆਂ ਜਾਂ ਨਿੱਂਜੀ ਅਦਾਰਿਆਂ ਦਾ ਦੌਰਾ ਕਰ ਰਹੀਆਂ ਹਨ।

Check Also

ਲੋਕ ਨਿਰਮਾਣ ਮੰਤਰੀ ਈ.ਟੀ.ਓ ਨੇ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਤੋਂ 70ਵੀਂ ਤੀਰਥ ਯਾਤਰਾ ਬੱਸ ਕੀਤੀ ਰਵਾਨਾ

ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …