Friday, November 13, 2026

ਕੁੱਟਮਾਰ ਕਰਨ ਤੇ ਸਮਾਨ ਖੁਰਦ ਬੁਰਦ ਕਰਨ ਦੇ ਦੋਸ਼ `ਚ ਡੇਢ ਦਰਜਨ ਨਾਮਜ਼ਦ

ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) – ਇੱਕ ਖਾਲੀ ਪਲਾਟ ‘ਚ ਕੰਧ ਦੀ ਉਸਾਰੀ ਦੇ ਵਿਵਾਦ ਦੇ ਚੱਲਦਿਆਂ ਇਕ ਧਿਰ ਵਲੋਂ ਦੂਜੀ ਧਿਰ ਦੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕਰਨ ਅਤੇ ਸੱਟਾਂ ਲਾਉਣ ਤੋਂ ਇਲਾਵਾ ਸਾਮਾਨ ਨੂੰ ਖੁਰਦ-ਬੁਰਦ ਕਰਨ ਅਤੇ ਨਕਦੀ ਤੇ ਸੋਨਾ ਆਦਿ ਚੋਰੀ ਕਰਨ ਦੇ ਦੋਸ਼ ‘ਚ ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਨੇ ਡੇਢ ਦਰਜ਼ਨ ਤੋਂ ਵੱਧ ਵਿਅਕਤੀਆਂ ਦੇ ਖਿਲਾਫ ਮਾਮਲਾ ਦਰਜ਼ ਕੀਤਾ ਹੈ।ਘਟਨਾ ਨੂੰ ਅੰਜ਼ਾਮ ਦੇਣ ਵਾਲੇ ਸਾਰੇ ਮੁਲਜ਼ਮ ਫਰਾਰ ਦੱਸੇ ਜਾ ਰਹੇ ਹਨ।
ਸ਼ਿਕਾਇਤਕਰਤਾ ਗੁਰਦੇਵ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਦੋਨਾਂ ਮੱਤੜ੍ਹ (ਗਜ਼ਨੀ ਵਾਲਾ) ਨੇ ਥਾਣਾ ਲੱਖੋ ਕੇ ਬਹਿਰਾਮ ਦੀ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਨ੍ਹਾਂ ਦੇ ਘਰ ਦੇ ਸਾਹਮਣੇ 5 ਮਰਲੇ ਦਾ ਪਲਾਟ ਹੈ ਅਤੇ ਬੀਤੇ ਦਿਨੀਂ ਜਦੋਂ ਉਹ ਕੰਧਾਂ ਕਰ ਰਹੇ ਸਨ ਤਾਂ ਮੁਖਤਿਆਰ ਸਿੰਘ ਤੇ ਭਗਵਾਨ ਸਿੰਘ ਸਮੇਤ ਕੁੱਝ ਹੋਰ ਵਿਅਕਤੀਆਂ ਨੇ ਮਿਲ ਕੇ ਉਸ ਦੀ ਅਤੇੇ ਪਰਿਵਾਰਿਕ ਮੈਂਬਰਾਂ ਦੀ ਕੁੱਟਮਾਰ ਕੀਤੀ।ਮੁਲਜ਼ਮਾਂ ਨੇ ਪਲਾਟ ਦੀਆਂ ਕੰਧਾਂ ਢਾਹ ਦਿੱਤੀਆਂ ਅਤੇ ਘਰ ਦੇ ਸਮਾਨ ਦੀ ਭੰਨ ਤੋੜ ਵੀ ਕੀਤੀ।ਉਹ 5 ਤੋਲੇ ਸੋਨੇ ਦੇ ਗਹਿਣੇ ਤੇ 70 ਹਜ਼ਾਰ ਰੁਪਏ ਨਗਦੀ ਚੋਰੀ ਕਰਕੇ ਲੈ ਗਏ।ਇਸ ਤੋਂ ਇਲਾਵਾ ਉਨਾਂ ਨੇ ਘਰ ਦੇ ਬਾਹਰ ਖੜੀ ਟਰਾਲੀ ਦੇ ਟਾਇਰਾਂ ਨੂੰ ਅੱਗ ਲਾ ਦਿੱਤੀ ਤੇ ਮੋਬਾਇਲ ਆਟਾ ਚੱਕੀ ਵੀ ਸੇਮ ਨਾਲੇ ਵਿੱਚ ਸੁੱਟ ਦਿੱਤੀ।ਉਨ੍ਹਾਂ ਨੇ ਝਗੜੇ ਦਾ ਮੁੱਖ ਕਾਰਨ ਹਮਲਾਵਰ ਧਿਰ ਵਲੋਂ ਪਲਾਟ ਦੇ ‘ਤੇ ਕਬਜ਼ਾ ਕਰਨਾ ਦੱਸਿਆ ਹੈ।
                           ਉਧਰ ਥਾਣਾ ਲੱਖੋ ਕੇ ਬਹਿਰਾਮ ਦੇ ਏ.ਐਸ.ਆਈ ਗੁਰਦੇਵ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਪੁੱਤਰ ਬੰਤਾ ਸਿੰਘ ਦੇ ਬਿਆਨਾਂ ਦੇ ਆਧਾਰ `ਤੇ ਡੇਢ ਦਰਜਨ ਦੇ ਕਰੀਬ ਵਿਅਕਤੀਆਂ ਨੂੰ ਨਾਮਜ਼ਦ ਕਰਕੇ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ਼ ਕੀਤਾ ਗਿਆ ਹੈ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …