Tuesday, June 17, 2025
Breaking News

ਜਨ ਔਸ਼ਧੀ ਕੇਂਦਰ ਦਾ ਮੈਡੀਕਲ ਸੰਚਾਲਕ ਗ੍ਰਿਫ਼ਤਾਰ, 1850 ਨਸ਼ੀਲੀਆਂ ਗੋਲੀਆਂ ਬਰਾਮਦ

ਮਮਦੋਟ, 16 ਅਪ੍ਰੈਲ (ਸੰਜੀਵ ਮਦਾਨ) -ਥਾਣਾ ਮਮਦੋਟ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ `ਤੇ ਪ੍ਰਧਾਨ ਮੰਤਰੀ ਜਨ ਔਸ਼ਧੀ ਕੇਂਦਰ ਤੋਂ 1850 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਕੇ ਮੈਡੀਕਲ ਸੰਚਾਲਕ ਨੂੰ ਗ੍ਰਿਫਤਾਰ ਕੀਤਾ ਹੈ।
                  ਸਬ ਇੰਸਪੈਕਟਰ ਅਜਮੇਰ ਸਿੰਘ ਨੇ ਦੱਸਿਆ ਹੈ ਕਿ ਗਸ਼ਤ ਦੇ ਦੌਰਾਨ ਏ.ਐਸ.ਆਈ ਜਤਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ `ਤੇ ਕਾਰਵਾਈ ਕਰਦਿਆਂ ਰਾਜੀਵ ਕੁਮਾਰ ਉਰਫ਼ ਸੋਨੂੰ ਕੋਲੋਂ ਪਾਬੰਦੀਸ਼ੁਦਾ 1850 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ ਹਨ।ਉਨਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਖਿਲਾਫ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …