ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਖਹਿਰਾ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ
ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਜ਼ਿਲ੍ਹਾ ਪੁਲਿਸ ਮੁੱਖੀ ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਦੇ ਇਲਾਕਿਆਂ ਪਿੰਡਾਂ ਤੇ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਅਰੇ ਮਾਰਨ ਅਤੇ ਵਿਖਾਵਾ ਕਰਨ ’ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।ਜਾਰੀ ਹੁਕਮ ਵਿਚ ਕਿਹਾ ਹੈ ਕਿ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।ਇਹ ਪਾਬੰਦੀ ਦਾ ਹੁਕਮ 13 ਮਈ 2021 ਤੱਕ ਲਾਗੂ ਰਹੇਗਾ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media