Monday, September 7, 2026

7ਵਾਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਾ 22 ਤੋਂ 30 ਅਪ੍ਰੈਲ ਤੱਕ

ਕਪੂਰਥਲਾ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ 22 ਅਪ੍ਰੈਲ ਤੋਂ 30 ਅਪੈ੍ਰਲ 2021 ਤੱਕ ਸੱਤਵੇਂ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲਿਆ ਦਾ ਆਯੋਜਨ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕੀਤਾ ਜਾਵੇਗਾ।ਇਹ ਮੇਲੇ ਫਿਜ਼ੀਕਲ ਤੇ ਵਰਚੂਅਲ ਦੋਵਾਂ ਢੰਗਾਂ ਨਾਲ ਲਗਾਏ ਜਾਣਗੇ।
                     ਡਿਪਟੀ ਕਮਿਸ਼ਨਰ ਕਮ-ਚੇਅਰਪਰਸਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲੇ ਜ਼ਿਲ੍ਹੇ ਦੀਆਂ 6 ਵੱਖ-ਵੱਖ ਥਾਵਾਂ ‘ਤੇ ਲਗਾਏ ਜਾਣਗੇ।22 ਅਪ੍ਰੈਲ ਨੂੰ ਸਰਕਾਰੀ ਕਾਲਜ ਨਵਾਬ ਜੱਸਾ ਸਿੰਘ ਆਹਲੂਵਾਲੀਆਂ ਕਪੂਰਥਲਾ 24 ਅਪ੍ਰੈਲ ਨੂੰ ਰਾਮਗੜ੍ਹੀਆ ਇੰਸੀਚਿਊਟ ਆਫ਼ ਇੰਜੀਨੀਅਰਿੰਗ ਅਤੇ ਟੈਕਨੋਲਜੀ ਫਗਵਾੜਾ 26 ਅਪ੍ਰੈਲ ਨੂੰ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਫਗਵਾੜਾ 27 ਅਪ੍ਰੈਲ ਨੂੰ ਐਸ.ਡੀ ਕਾਲਜ ਫਾਰ ਵੋਮੈਨ ਸੁਲਤਾਨਪੁਰ ਲੋਧੀ 29 ਅਪ੍ਰੈਲ ਨੂੰ ਸਰਕਾਰੀ ਕਾਲਜ ਭੁਲੱਥ ਅਤੇ 30 ਅਪ੍ਰੈਲ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਕਪੂਰਥਲਾ ਵਿਖੇ ਲਗਾਏ ਜਾਣਗੇ।ਮੇਲਿਆ ਦੌਰਾਨ ਕੰਪਨੀਆਂ ਵਲੋਂ ਮੌਕੇ ਤੇ ਹੀ ਇੰਟਰਵਿਊ ਲੈ ਕੇ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ।ਉਨਾਂ ਦੱਸਿਆ ਕਿ ਅਨਸਕਿੱਲਡ, 10ਵੀਂ, 12ਵੀਂ, ਗ੍ਰੈਜੂਏਸ਼ਨ ਪਾਸ ਅਤੇ ਆਈ.ਟੀ.ਆਈ ਆਦਿ ਟਰੇਡ ਦੇ ਉਮੀਦਵਾਰ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਭਾਗ ਲੈ ਸਕਦੇ ਹਨ।ਡਿਪਟੀ ਕਮਿਸ਼ਨਰ ਨੇ ਯੋਗ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆ ਵਿੱਚ ਸ਼ਮੂਲੀਅਤ ਕਰ ਕੇ ਵੱਧ ਤੋਂ ਵੱਧ ਲਾਹਾ ਲਿਆ ਜਾਵੇ।ਉਨਾਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆ ਸਬੰਧੀ ਮੁਕਮੰਲ ਸੂਚਨਾ ਵਿਭਾਗ ਦੇ ਪੋਰਟਲ ‘ਤੇ ਉਪਲੱਬਧ ਹੈ ਤੇ ਉਮੀਦਵਾਰ 18 ਅਪ੍ਰੈਲ 2021 ਤੱਕ ਆਨਲਾਈਨ ਪੋਰਟਲ www.pgrkam.com
‘ਤੇ ਅਪਲਾਈ ਕਰ ਸਕਦੇ ਹਨ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …