ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ
ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 749 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 70 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾੳੂਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।
Check Also
40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ
ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …
Punjab Post Daily Online Newspaper & Print Media