ਨਵਾਂਸ਼ਹਿਰ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹੇ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਆਮਦ ਵਿਚ ਤੇਜ਼ੀ ਆਈ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ
27007 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 15934 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 3531 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 4519 ਮੀਟ੍ਰਿਕ ਟਨ, ਪਨਸਪ ਵੱਲੋਂ 4550 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2289 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 1045 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਇਸ ਤਰ੍ਹਾਂ ਹੁਣ ਤੱਕ ਪਨਗ੍ਰੇਨ ਵੱਲੋਂ 5911 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 6314 ਮੀਟ੍ਰਿਕ ਟਨ, ਪਨਸਪ ਵੱਲੋਂ 8575 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 4592 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 1615 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੁਚਾਰੂ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੁੱਕੀ ਕਣਕ ਹੀ ਮੰਡੀਆਂ ਵਿਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
Check Also
ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ
ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …
Punjab Post Daily Online Newspaper & Print Media