Sunday, September 6, 2026

ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ

ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 285 ਮੀਟਰਿਕ ਟਨ ਕਣਕ ਦੀ ਕੀਤੀ ਗਈ ਖਰੀਦ

ਪਠਾਨਕੋਟ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਪਠਾਨਕੋਟ ਨਿਰਮਲ ਸਿੰਘ ਨੇ ਦੱਸਿਆ ਹੈ ਕਿ ਕਣਕ ਦੀ ਖਰੀਦ ਲਈ ਜਿਲ੍ਹਾ ਪਠਾਨਕੋਟ ਵਿੱਚ 15 ਸਥਾਈ ਮੰਡੀਆਂ ਅਤੇ 6 ਸਬ ਯਾਰਡ ਬਣਾਏ ਗਏ ਹਨ।14 ਅਪ੍ਰੈਲ ਤੋਂ ਮੰਡੀਆਂ ਵਿੱਚ ਕਣਕ ਆਉਣੀ ਸੁਰੂ ਹੋ ਗਈ ਹੈ।ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਚੋਂ ਪਹੁੰਚੀ ਕਣਕ ਦੀ ਖਰੀਦ 75 ਮੀਟਰਿਕ ਟਨ ਐਫ.ਸੀ.ਆਈ ਅਤੇ 210 ਮੀਟਰਿਕ ਟਨ ਪਨਗ੍ਰੇਨ ਵੱਲੋਂ ਕੀਤੀ ਗਈ ਹੈ। ਇਸ ਤਰ੍ਹਾਂ ਕੁੱਲ 285 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ।ਉਨ੍ਹਾਂ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀ ਵੱਖ-ਵੱਖ ਮੰਡੀਆਂ ਵਿੱਚ 1385 ਮੀਟਰਿਕ ਟਨ ਪਹੁੰਚੀ ਸੀ।ਪਰ ਨਮੀ ਦੀ ਮਾਤਰਾ ਜਿਆਦਾ ਹੋਣ ਕਰਕੇ ਕੇਵਲ 285 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਸਕੀ ਅਤੇ ਬਾਕੀ ਰਹਿੰਦੀ ਕਣਕ ਦੀ ਖਰੀਦ ਵੀਰਵਾਰ ਸ਼ਾਮ ਤੱਕ ਖਰੀਦ ਕਰਨ ਦਾ ਟੀਚਾ ਹੈ।
                     ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚਾ ਦਿੱਤਾ ਗਿਆ ਹੈ ਅਤੇ ਕੋਵਿਡ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।ਜਿਸ ਅਧੀਨ ਮੰਡੀਆਂ ਵਿੱਚ ਸੈਨੀਟਾਈਜਰ ਅਤੇ ਹੈਂਡਵਾਸ ਪਵਾਇੰਟ ਵੀ ਬਣਾਏ ਗਏ ਹਨ। ਇਸ ਦੇ ਨਾਲ ਹੀ ਕਿਸਾਨਾਂ ਨੂੰ ਵੀ ਹਦਾਇਤ ਕੀਤੀ ਜਾ ਰਹੀ ਹੈ ਕਿ ਮੰਡੀਆਂ ਵਿੱਚ ਆਉਣ ਤੋਂ ਪਹਿਲਾ ਮਾਸਕ ਲਗਾ ਕੇ ਆਉਂਣ ਅਤੇ ਸਮਾਜਿੱਕ ਦੂਰੀ ਬਣਾ ਕੇ ਰੱਖਣ।

Check Also

ਖਾਲਸਾ ਕਾਲਜ ਵਿਖੇ ਦੋ ਰੋਜ਼ਾ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 5 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਰੋਟਰੈਕਟ ਕਲੱਬ ਅਤੇ ਇੰਸਟੀਚਿਊਸ਼ਨਜ਼ ਇਨੋਵੇਸ਼ਨ …