Monday, December 23, 2024

ਜ਼ਿਲ੍ਹੇ ਵਿੱਚ ਹੁਣ ਤੱਕ 46713 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ

ਨਵਾਂਸ਼ਹਿਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਵੱਖ-ਵੱਖ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਖ਼ਰੀਦ ਤੇਜ਼ੀ ਨਾਲ ਜਾਰੀ ਹੈ ਅਤੇ ਜ਼ਿਲ੍ਹੇ ਵਿਚ ਹੁਣ ਤੱਕ 46713 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਅੱਜ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 19706 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਅੱਜ ਪਨਗ੍ਰੇਨ ਵੱਲੋਂ 5647 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 4542 ਮੀਟ੍ਰਿਕ ਟਨ, ਪਨਸਪ ਵੱਲੋਂ 4075 ਮੀਟਿ੍ਰਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 2906 ਮੀਟਿ੍ਰਕ ਟਨ ਅਤੇ ਐਫ.ਸੀ.ਆਈ ਵੱਲੋਂ 2536 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ।ਇਸ ਤਰ੍ਹਾਂ ਹੁਣ ਤੱਕ ਪਨਗ੍ਰੇਨ ਵੱਲੋਂ 11558 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 10856 ਮੀਟ੍ਰਿਕ ਟਨ, ਪਨਸਪ ਵੱਲੋਂ 12650 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਵੱਲੋਂ 7498 ਮੀਟ੍ਰਿਕ ਟਨ ਅਤੇ ਐਫ.ਸੀ.ਆਈ ਵੱਲੋਂ 4151 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਸਾਰੇ ਖ਼ਰੀਦ ਕੇਂਦਰਾਂ ਵਿਚ ਖ਼ਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਸੁਚਾਰੂ ਖ਼ਰੀਦ ਲਈ ਸਬੰਧਤ ਅਧਿਕਾਰੀਆਂ ਨੂੰ ਪਹਿਲਾਂ ਹੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਪ੍ਰੇਸ਼ਾਨੀ ਤੋਂ ਬਚਣ ਲਈ ਸੁੱਕੀ ਕਣਕ ਹੀ ਮੰਡੀਆਂ ਵਿਚ ਲਿਆਉਣ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …