Monday, December 23, 2024

400 ਸਾਲਾ ਜਨਮ ਸ਼ਤਾਬਦੀ ਮੌਕੇ ਨਗਰ ਨਿਗਮ ਦੇ ਅਧਿਕਾਰੀ ਤੇ ਕਰਮਚਾਰੀ ਇੱਕ ਟੀਮ ਵਾਂਗ ਸੇਵਾ ਨਿਭਾਉਣਗੇ- ਮੇਅਰ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ 400 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਇੱਕ ਜਿਲ੍ਹਾ ਪੱਧਰੀ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਚ ਹੋਈ।ਜਿਸ ਵਿਚ ਮੇਅਰ ਕਰਮਜੀਤ ਸਿੰਘ, ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ, ਵਧੀਕ ਡਿਪਟੀ ਕਮਿਸ਼ਨਰ ਹਿੰਮਾਂਸ਼ੂ ਅਗਰਵਾਲ, ਨਿਗਮ ਕਮਿਸ਼ਨਰ ਕੋਮਲ ਮਿੱਤਲ, ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਅਹੁੱਦੇਦਾਰਾਂ ਤੋਂ ਇਲਾਵਾ ਜਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਅਤੇ ਨਗਰ ਨਿਗਮ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਿਲ ਹੋਏ।ਮੀਟਿੰਗ ਦੌਰਾਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਜਨਮ ਦਿਹਾੜਾ ਆਪਸੀ ਤਾਲਮੇਲ ਤੇ ਧੂਮਧਾਮ ਨਾਲ ਮਨਾਉਣ ਅਤੇ ਇਹਨਾਂ ਸਮਾਰੋਹਾਂ ਵਿਚ ਸ਼ਾਮਿਲ ਹੋਣ ਵਾਲੀ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦੇਣ ਬਾਰੇ ਚਰਚਾ ਕੀਤੀ ਗਈ।
                   ਮੇਅਰ ਰਿੰਟੂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਨਿਗਮ ਅਧਿਕਾਰੀਆਂ ਸਮੇਤ ਸ਼੍ਰੋਮਣੀ ਕਮੇਟੀ ਦੇ ਅਹੁੱਦੇਦਾਰਾਂ ਨਾਲ ਮੀਟਿੰਗ ਦੌਰਾਨ ਗੁਰੂ ਸਾਹਿਬ ਜੀ ਦੇ ਸ਼ਤਾਬਦੀ ਸਮਾਰੋਹਾਂ ਨੂੰ ਧੂਮਧਾਮ ਨਾਲ ਮਨਾਉਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਜਦ ਸਾਨੂੰ ਪੁੱਛਿਆ ਗਿਆ ਤਾਂ ਅਸੀ ਉਹਨਾਂ ਨੂੰ ਯਕੀਨ ਦੁਆਇਆ ਸੀ ਕਿ ਜਿਹੜੀਆਂ ਵੀ ਡਿਊਟੀਆਂ ਜਾਂ ਜਿੰਮੇਵਾਰੀਆਂ ਦਿੱਤੀਆਂ ਗਈਆਂ ਹਨ, ਨਗਰ ਨਿਗਮ ਦੇ ਤਮਾਮ ਅਧਿਕਾਰੀ ਅਤੇ ਕਰਮਚਾਰੀ ਇੱਕ ਟੀਮ ਵਾਂਗ ਪੂਰੀ ਤਨਦੇਹੀ ਨਾਲ ਆਪਣੀ ਇਸ ਜਿੰਮੇਵਾਰੀ ਨੂੰ ਸਤਿਗੁਰੂ ਦੀ ਸੇਵਾ ਵਜੋਂ ਨਿਭਾਉਣਗੇ।
                     ਉਹਨਾਂ ਕਿਹਾ ਕਿ ਇਸ ਸ਼ਤਾਬਦੀ ਸਮਾਰੋਹ ਦੌਰਾਨ ਸ਼ਹਿਰ ਦੀਆਂ ਜਿੰਨ੍ਹੀਆਂ ਵੀ ਸਰਕਾਰੀ ਇਮਾਰਤਾਂ, ਸ਼ਹਿਰ ਦੇ ਦਰਵਾਜੇ ਸਾਰਿਆਂ ਤੇ ਰੰਗ ਬਿਰੰਗੀਆਂ ਲਾਈਟਾਂ ਦਾ ਇੰਤੇਜ਼ਾਮ ਕੀਤਾ ਜਾਵੇਗਾ, ਸਫਾਈ ਦਾ ਮੁਕੰਮਲ ਪ੍ਰਬੰਧ ਹੋਵੇਗਾ, ਸੰਗਤਾਂ ਦੀ ਆਵਾਜਾਈ ਨੂੰ ਸੁਖਾਲਾ ਕਰਨ ਲਈ ਰਸਤਿਆਂ ਦੀਆਂ ਆਰਜ਼ੀ ਇੰਨਕਰੋਚਮੈਂਟਾਂ ਦਰ ਕਰਨ ਲਈ ਪੁਲਿਸ ਵਿਭਾਗ ਅਤੇ ਅਸਟੇਟ ਵਿਭਾਗ ਦੀ ਸੰਯੁਕਤ ਟੀਮ ਕੰਮ ਕਰੇਗੀ।ਉਹਨਾਂ ਨਿਗਮ ਦੇ ਸਿਹਤ ਅਫ਼ਸਰ ਡਾ. ਯੋਗੇਸ਼ ਅਰੋੜਾ ਨੂੰ ਪਹਿਲਾਂ ਹੀ ਉਚੇਚੇ ਤੌਰ ‘ਤੇ ਹਦਾਇਤਾਂ ਕੀਤੀਆਂ ਸਨ ਕਿ ਗੁਰੂਦੁਆਰਾ ਗੁਰੂ ਕੇ ਮਹਿਲ ਨੂੰ ਜਾਣ ਵਾਲੇ ਤਿੰਨ੍ਹਾਂ ਰਸਤਿਆਂ ਦੀ ਰੋਜ਼ਾਨਾ ਸਫਾਈ ਤੋਂ ਇਲਾਵਾ ਰਾਤ ਨੂੰ ਵੀ ਇਹਨਾਂ ਦੀ ਸਫਾਈ ਦਾ ਉਚੇਚਾ ਪ੍ਰਬੰਧ ਕੀਤਾ ਜਾਵੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …