ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗਿਆਨੀ ਹਰਪ੍ਰੀਤ ਸਿੰਘ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੰਮ-ਕਾਰ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਭਾਵਨਾਵਾਂ ਨੂੰ ਮੁੱਖ ਰੱਖਦਿਆਂ ਨਵੇਂ ਆਨਰੇਰੀ ਸਕੱਤਰ ਗੁਰਮੀਤ ਸਿੰਘ (ਐਮ.ਏ, ਐਲ.ਐਲ.ਬੀ, ਸੀ.ਏ.ਆਈ.ਆਈ.ਬੀ) ਦੀ ਨਿਯੁੱਕਤੀ ਕੀਤੀ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ 1972 ਵਿਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਫਾਊਂਡਰ ਮੈਂਬਰ ਅਤੇ ਪ੍ਰਧਾਨ ਰਹੇ ਹਨ।ਇਨ੍ਹਾਂ ਨੇ ਭਾਈ ਕਾਨ੍ਹ ਸਿੰਘ ਨਾਭਾ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਹਿਊਮਨ ਰਿਸੋਰਸਿਜ਼ ਦੇ ਡਾਇਰੈਕਟਰ ਵਜੋਂ ਵੀ ਲੰਮੇ ਸਮਾਂ ਸੇਵਾ ਨਿਭਾਈ ਹੈ।2019 ਵਿਚ ਸਿੰਘ ਸਾਹਿਬ ਜੀ ਵੱਲੋਂ ਸਿੱਖੀ ਦੇ ਪ੍ਰਚਾਰ-ਪ੍ਰਸਾਰ ਹਿੱਤ ਬਣਾਈ ਗਈ “ਸਿੱਖ ਜਥੇਬੰਦੀਆਂ ਦੀ ਵਿਸ਼ਵ ਪੱਧਰੀ ਤਾਲਮੇਲ ਕਮੇਟੀ” ਵਿਚ ਕੋਅਰਡੀਨੇਟਰ ਵਜੋਂ ਇਹ ਸੇਵਾ ਨਿਭਾਅ ਰਹੇ ਹਨ।ਇਨ੍ਹਾਂ ਵੱਲੋਂ ਸਿੱਖ ਪੰਥ ਪ੍ਰਤੀ ਤਨ-ਮਨ ਨਾਲ ਕੀਤੀਆਂ ਗਈਆਂ ਸੇਵਾ ਨੂੰ ਮੁੱਖ ਰੱਖਦਿਆਂ ਅੱਜ ਸਿੰਘ ਸਾਹਿਬ ਜੀ ਵੱਲੋਂ ਇਨ੍ਹਾਂ ਨੂੰ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬਤੌਰ ਆਨਰੇਰੀ ਸਕੱਤਰ ਵਜੋਂ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …