ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸਿਹਤ ਮੰਤਰੀ ਹਰਸ਼ਵਰਧਨ
ਨੂੰ ਪੱਤਰ ਲਿਖ ਕੇ ਦਿੱਲੀ ਦੀਆਂ ਸਰਹੱਦਾਂ `ਤੇ ਬੈਠੈ ਕਿਸਾਨਾਂ ਲਈ ਕੋਰੋਨਾ ਵੈਕਸੀਨ ਦੀ ਮੁਹਿੰਮ ਚਲਾਉਣ ਦੀ ਮੰਗ ਕੀਤੀ ਹੈ।ਉਨ੍ਹਾਂ ਇਸ ਪੱਤਰ ਵਿੱਚ ਲਿਖਿਆ ਹੈ ਕਿ ਕੋਰੋਨਾ ਮਹਾਂਮਾਰੀ ਇਕ ਵਾਰ ਫਿਰ ਗੰਭੀਰ ਰੂਪ ਧਾਰਨ ਕਰ ਰਹੀ ਹੈ।ਉਸ ਨਾਲ ਪੂਰੇ ਦੇਸ਼ ਵਿੱਚ ਲੋਕਾਂ ਦੀ ਜਾਨ ਅਸੁਰੱਖਿਅਤ ਹੋ ਗਈ ਹੈ।ਜਿਸ ਨੂੰ ਵੇਖਦੇ ਹੋਏ ਟਿਕਰੀ, ਸਿੰਘੂ ਅਤੇ ਗਾਜ਼ੀਪੁਰ ਬਾਰਡਰ `ਤੇ ਕਿਸਾਨਾਂ ਨੇ ਸਾਵਧਾਨੀ ਦੇ ਤੌਰ `ਤੇ ਸੋਸ਼ਲ ਡਿਸਟੈਂਸਿੰਗ, ਮਾਸਕ ਅਤੇ ਸੈਨੇਟਾਈਜ਼ਰ ਦੀ ਵਰਤੋਂ ਵੀ ਕਰਨੀ ਸ਼ੁਰੂ ਕਰ ਦਿੱਤੀ ਹੈ।ਇਸ ਦੇ ਨਾਲ ਹੀ ਉਨ੍ਹਾਂ ਨੇ ਆਪਸੀ ਦੂਰੀ ਬਣਾਈ ਰੱਖਣ ਲਈ ਟੈਂਟਾਂ ਵਿੱਚ ਫ਼ਾਸਲਾ ਵੀ ਵਧਾਉਣਾ ਸ਼ੁਰੂ ਕਰ ਦਿੱਤਾ ਹੈ, ਤਾਂ ਜੋ ਮਹਾਂਮਾਰੀ ਤੋਂ ਬਚਿਆ ਜਾ ਸਕੇ।ਉਨ੍ਹਾਂ ਨੇ ਕੇਂਦਰੀ ਮੰਤਰੀ ਤੋਂ ਮੰਗ ਕੀਤੀ ਗਈ ਕਿਸਾਨਾਂ ਲਈ ਕੋਰੋਨਾ ਵੈਕਸੀਨ ਦਾ ਪ੍ਰਬੰਧ ਕੀਤਾ ਜਾਵੇ ਤਾਂ ਕਿ ਸਵੈ ਇੱਛਾ ਨਾਲ ਕਿਸਾਨ ਲੋੜ ਸਮਝਦੇ ਹੋਏ ਟੀਕਾ ਲਵਾ ਸਕਣ।ਉਨ੍ਹਾਂ ਇਹ ਵੀ ਕਿਹਾ ਕਿ ਇਸ ਵਿਚ ਜ਼ਬਰਦਸਤੀ ਨਾ ਕੀਤੀ ਜਾਵੇ ਅਤੇ ਕਿਸਾਨਾਂ ਦੀ ਇੱਛਾ ਅਨੁਸਾਰ ਉਨ੍ਹਾਂ ਨੂੰ ਟੀਕਾ ਲਗਾਇਆ ਜਾਵੇ।
Check Also
ਟੀ.ਸੀ.ਐਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 134 ਇੰਜੀਨੀਅਰਿੰਗ ਵਿਦਿਆਰਥੀਆਂ ਨੂੰ ਦਿੱਤੀਆਂ ਨੌਕਰੀਆਂ
ਅੰਮ੍ਰਿਤਸਰ, 25 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ …
Punjab Post Daily Online Newspaper & Print Media