ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸੰਬਧੀ ਜਿਥੇ ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਸਮੇਂ ਨਗਰ ਕੀਰਤਨ ਅਤੇ ਧਾਰਮਿਕ ਸਮਾਗਮ ਦੇ ਪ੍ਰੋਗਰਾਮ ਉਲੀਕੇ ਜਾ ਰਹੇ ਹਨ, ਉਥੇ ਹੀ ਅੱਜ ਜਥੇਦਾਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜ਼ਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਨੂੰ ਉਚੇਚੇ ਤੌਰ ‘ਤੇ ਆਪਣੀ ਸੰਸਥਾ ਵਲੋਂ ਇਸ ਪਾਵਨ ਪੁਰਬ ਮੌਕੇ ਧਾਰਮਿਕ ਸਮਾਗਮਾਂ ਦਾ ਆਯੋਜਨ ਕਰਨ ਲਈ ਕਿਹਾ ਹੈ।
ਜਥੇਦਾਰ ਸ੍ਰੀ ਅਕਾਲ ਤਖ਼ਤ ਨੇ ਕਿਹਾ ਸਾਰੀਆਂ ਧਾਰਮਿਕ ਸੰਸਥਾਵਾਂ ਨੂੰ ਇਹ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਧਾਰਮਿਕ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਅਤੇ ਇਹਨਾ ਸਮਾਗਮਾਂ ਦੀ ਰੌਣਕ ਵਧਾਉਣ।ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਿਰਫ ਸਿੱਖਾਂ ਦੇ ਹੀ ਨਹੀਂ ਸਗੋ ਸਮੁੱਚੀ ਮਾਨਵਤਾ ਦੇ ਰਹਿਬਰ ਸਨ, ਜਿੰਨਾਂ ਦਾ ਸ਼ਤਾਬਦੀ ਪ੍ਰਕਾਸ਼ ਪੁਰਬ ਹਰ ਵਰਗ, ਧਰਮ ਅਤੇ ਸਮਾਜ ਦੇ ਲੋਕਾਂ ਨੂੰ ਮਿਲਜੁਲ ਕੇ ਸ਼ਰਧਾ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ।ਉਹਨਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਭੈਅ ਤੋਂ ਇਹਨਾ ਸਮਾਗਮਾਂ ਦਾ ਹਿੱਸਾ ਬਣਨ।
ਜਿਕਰਯੋਗ ਹੈ ਕਿ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰਸਟ ਦੇ ਚੇਅਰਮੈਨ ਭਾਈ ਗੁਰਇਕਬਾਲ ਸਿੰਘ ਅਤੇ ਮਾਤਾ ਵਿਪਨਪ੍ਰੀਤ ਕੌਰ ਉਚੇਚੇ ਤੌਰ ‘ਤੇ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ‘ਤੇ ਪਹੁੰਚੇ ਸਨ।
ਇਸ ਮੌਕੇ ਮੈਨੇਜਰ ਜਸਪਾਲ ਸਿੰਘ ਤੇ ਰਣਜੀਤ ਸਿੰਘ ਕੱਲ੍ਹਾ ਹਾਜ਼ਰ ਸਨ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …