Saturday, September 26, 2026

ਆਰ.ਸੇਟੀ ਵਿਖੇ ਕਿੱਤਾਮੁਖੀ ਸਿਖਲਾਈ ਲੈਣ ਮੁਕੰਮਲ ਕਰਨ ਵਾਲਿਆਂ ਨੂੰ ਵੰਡੇ ਸਰਟੀਫਿਕੇਟ

ਕਪੂਰਥਲਾ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਕਿੱਤਾਮੁਖੀ ਸਿਖਲਾਈ ਦੇਣ ਲਈ ਕੰਮ ਕਰ ਰਹੇ ਰੂਰਲ ਸੈਲਫ ਇੰਪਲਾਈਮੈਂਟ ਟ੍ਰੇਨਿੰਗ ਇੰਸਟੀਚਿਊਟ ਵਿਖੇ ਬਿਊਟੀ ਪਾਰਲਰ ਦਾ ਕੋਰਸ ਮੁਕੰਮਲ ਕਰਨ ਵਾਲੇ ਸਿਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।
ਪ੍ਰੋਗਰਾਮ ਵਿਚ ਜਿਲ੍ਹਾ ਕਪੂਰਥਲਾ ਦੇ ਐਸ.ਪੀ (ਆਪਰੇਸ਼ਨ) ਜਸਵੀਰ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਉਨ੍ਹਾਂ ਨਾਲ ਉਜਵਲ ਜੈਸਵਾਲ ਚੀਫ ਐਲ.ਡੀ.ਐਮ ਪੰਜਾਬ ਨੈਸ਼ਨਲ ਬੈਂਕ ਕਪੂਰਥਲਾ ਨੇ ਵੀ ਸ਼ਿਰਕਤ ਕੀਤੀ।ਸਿਖਲਾਈ ਪ੍ਰਾਪਤ ਕਰ ਚੁੱਕੇ ਸਿਖਿਆਰਥੀਆਂ ਨੂੰ ਵਧਾਈ ਦਿੰਦਿਆਂ ਜਸਵੀਰ ਸਿੰਘ ਨੇ ਕਿਹਾ ਕਿ ਨੌਜਵਾਨ ਆਪਣਾ ਰੋਜ਼ਗਾਰ ਅਪਣਾਉਣ ਤੇ ਸਫਲ ਉਦਮੀ ਬਣਨ।
               ਸੰਸਥਾ ਦੇ ਡਾਇਰੈਕਟਰ ਲਾਭ ਕੁਮਾਰ ਗੋਇਲ ਨੇ ਦੱਸਿਆ ਕਿ ਸੰਸਥਾ ਵਿੱਚ ਵੱਖ-ਵੱਖ ਕਿੱਤਿਆਂ ਦੀ ਮੁਫਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫਤ ਕੀਤਾ ਜਾਂਦਾ ਹੈ।ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ਵਿੱਚ ਮਦਦ ਵੀ ਕੀਤੀ ਜਾਂਦੀ ਹੈ।
             ਉਨ੍ਹਾਂ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਇਲੈਕਟ੍ਰੀਸ਼ਨ, ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।
              ਇਸ ਮੌਕੇ ਮਿਸ ਜੋਤੀ ਲੋਟੀਆ, ਮਿਸ ਪਿਆ ਅਤੇ ਮਿਸ ਕੁਲਦੀਪ ਕੌਰ ਵੀ ਹਾਜ਼ਰ ਸਨ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …