Friday, November 22, 2024

ਕਪੂਰਥਲਾ ‘ਚ ‘ਇਲੈਕਟਿਵ ਸਰਜ਼ਰੀਆਂ ’ਤੇ 30 ਅਪ੍ਰੈਲ ਤੱਕ ਰੋਕ, ਡਿਪਟੀ ਕਮਿਸ਼ਨਰ ਵਲੋਂ ਹੁਕਮ ਜਾਰੀ

ਵਧਦੇ ਕੋਵਿਡ ਮਾਮਲਿਆਂ ਕਾਰਨ ਐਲ-2 ਤੇ ਐਲ-3 ਸ਼੍ਰੇਣੀ ਦੇ ਬੈਡਾਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਲਿਆ ਫੈਸਲਾ

ਕਪੂਰਥਲਾ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਪੂਰਥਲਾ ਜਿਲ੍ਹੇ ਅੰਦਰ ‘ਇਲੈਕਟਿਵ ਸਰਜਰੀਆਂ’ (ਨਾਨ ਐਮਰਜੈਂਸੀ ਸਰਜਰੀ ਜਾਂ ਟਾਲੀਆਂ ਜਾ ਸਕਣ ਵਾਲੀਆਂ ਸਰਜਰੀਆਂ) ‘ਤੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿਚ 30 ਅਪ੍ਰੈਲ ਤੱਕ ਰੋਕ ਲਾਈ ਗਈ ਹੈ
              ਡਿਪਟੀ ਕਮਿਸ਼ਨਰ ਕਮ ਜਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉਪਲ ਵਲੋਂ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ 17 ਅਪ੍ਰੈਲ ਨੂੰ ਜਾਰੀ ਹਦਾਇਤਾਂ ਦੇ ਮੱਦੇਨੇਜ਼ਰ ਇਹ ਹੁਕਮ ਜਾਰੀ ਕੀਤੇ ਗਏ ਹਨ।ਜਿਸ ਅਨੁਸਾਰ ਸੂਬੇ ਵਿੱਚ ਕਰੋਨਾ ਦੇ ਤੇਜ਼ੀ ਨਾਲ ਵਧਦੇ ਮਾਮਲਿਆਂ ਕਾਰਨ ਐਲ-2 ਤੇ ਐਲ-3 ਸ਼੍ਰੇਣੀ ਦੇ ਹਸਪਤਾਲਾਂ ‘ਚ ਬੈਡਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਇਹ ਫੈਸਲਾ ਲਿਆ ਗਿਆ ਹੈ
                    ਜਿਲ੍ਹਾ ਮੈਜਿਸਟ੍ਰੇਟ ਵਲੋਂ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਡਿਜਾਸਟਰ ਮੈਨੇਜਮੈਂਟ ਐਕਟ 2005 ਦੀ ਧਾਰਾ 30 ਤੇ ਐਪੀਡੈਮਿਕ ਡਿਸੀਜ਼ ਐਕਟ 1897 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੈਜਿਸਟ੍ਰੇਟ ਵਲੋਂ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲਾਂ ਲਈ ਇਹ ਜ਼ਰੂਰੀ ਕੀਤਾ ਗਿਆ ਹੈ ਕਿ ਉਹ 30 ਅਪ੍ਰੈਲ 2021 ਤੱਕ ਇਲੈਕਟਿਵ ਸਰਜਰੀ ਨਹੀਂ ਕਰ ਸਕਣਗੇ
                      ਉਨ੍ਹਾਂ ਕਿਹਾ ਕਿ ਕਰੋਨਾ ਦੇ ਤੇਜ਼ੀ ਨਾਲ ਵਧਦੇ ਕੇਸਾਂ ਦੇ ਕਾਰਨ ਐਲ-2 ਤੇ ਐਲ-3 ਸ਼੍ਰੇਣੀ ਵਾਲੇ ਬੈਡਾਂ ਦੀ ਉਲੱਬਧਤਾ ਜ਼ਰੂਰੀ ਹੈ, ਜਿਸ ਕਾਰਨ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ
                      ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ

Check Also

ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ

ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …