ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਸ਼ਹਿਰ ਦੇ ਹਰ ਇਲਾਕੇ ’ਚ ਬਹੁਪੱਖੀ ਵਿਕਾਸ ਕਰਵਾਏ ਗਏ ਹਨ।ਇਸੇ ਲੜੀ
ਤਹਿਤ ਮੇਅਰ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉਤਰੀ ਵਾਰਡ ਨੰ: 13 ਦੇ ਵਾਈਟ ਇਨਲੇਵ ਵਿਖੇ ਪ੍ਰੀਮਿਅਕਸ ਪਾਉਣ ਤੇ ਲਕਸ਼ਮੀ ਵਿਹਾਰ ਦੇ ਇਲਾਕੇ ਵਿਖੇ ਇੰਟਰਲਾਕਿੰਗ ਟਾਇਲ ਵਰਕ, ਸੀ.ਸੀ ਫਲੋਰਿੰਗ ਆਦਿ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।45 ਲੱਖ ਦੀ ਲਾਗਤ ਨਾਲ ਕੀਤੇ ਜਾ ਵਿਕਾਸ ਕਾਰਜ਼ਾਂ ਨਾਲ ਲਕਸ਼ਮੀ ਵਿਹਾਰ, ਵਾਇਟ ਇੰਨਕਲੇਵ ਦੇ ਇਲਾਕਾ ਨਿਵਾਸੀਆਂ ਤੇ ਰਾਹਗੀਰਾਂ ਨੂੰ ਕਾਫੀ ਰਾਹਤ ਮਿਲੇਗੀ।।
ਮੇਅਰ ਰਿੰਟੂ ਨੇ ਕਿਹਾ ਕਿ ਜਦੋਂ ਪੰਜਾਬ ਦੀ ਵਾਗਡੋਰ ਕੈਪਟਨ ਅਮਰਿੰਦਰ ਸਿੰਘ ਨੇ ਸੰਭਾਲੀ ਹੈ, ਉਨ੍ਹਾਂ ਦੀ ਦੂਰਅੰਦੇਸ਼ੀ ਸੋਚ ਸਦਕਾ ਗੁਰੂ ਨਗਰੀ ਅੰਮ੍ਰਿਤਸਰ ਦਾ ਵਿਕਾਸ ਪਹਿਲ ਦੇ ਆਧਾਰ ‘ਤੇ ਕਰਵਾਇਆ ਹੈ।
ਇਸ ਮੌਕੇ ਕੌਂਸਲਰ ਸ੍ਰੀਮਤੀ ਪ੍ਰਿਅੰਕਾ ਸ਼ਰਮਾ, ਰਿਤੇਸ਼ ਸ਼ਰਮਾ, ਹੈਪੀ ਦਰਿਆ, ਵਿਜੈ ਪ੍ਰਿੰਜਾ, ਪ੍ਰਵੇਸ਼ ਪੁਰੀ, ਕਿਰਨ ਭਾਟੀਆ, ਭੁਪਿੰਦਰ, ਅਵਤਾਰ ਸਿੰਘ, ਰਛਪਾਲ ਸਿੰਘ, ਐਕਸੀਅਨ ਭਲੰਦਰ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media