Friday, April 24, 2026

ਮੁਲਤਵੀ ਹੋਏ ਪ੍ਰੋਗਰਾਮਾਂ ਦੀ ਨਵੀਂ ਤਰੀਕ ਦਾ ਐਲਾਨ ਜਲਦ

ਅੰਮ੍ਰਿਤਸਰ, 18 ਅਪ੍ਰੈਲ (ਸੰਧੂ) – ਤਕਨੀਕੀ ਕਾਰਨਾਂ ਕਰਕੇ 11 ਅਪ੍ਰੈਲ ਦਿਨ ਐਤਵਾਰ ਨੂੰ ਮੁਲਤਵੀ ਕੀਤੇ ਗਏ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਦੇ ਵਿਸ਼ੇਸ਼ ਸਨਮਾਨ ਸਮਾਰੋਹ ਦੀ ਮੁੜ ਰੂਪ-ਰੇਖਾ ਤੇ ਤਰੀਖ ਦਾ ਐਲਾਨ ਬਹੁਤ ਜਲਦ ਕੀਤਾ ਜਾਵੇਗਾ।ਇਹ ਜਾਣਕਾਰੀ ਟੀਮ ਦੇ ਚੀਫ ਪੈਟਰਨ ਪ੍ਰੋ. (ਡਾ.) ਪ੍ਰੀਤ ਮਹਿੰਦਰ ਸਿੰਘ ਬੇਦੀ ਤੇ ਸਕੱਤਰ ਕੌਮਾਂਤਰੀ ਮਾਸਟਰ ਐਥਲੀਟ ਅਵਤਾਰ ਸਿੰਘ ਪੀ.ਪੀ ਨੇ ਅੱਜ ਇੱਥੇ ਦਿੱਤੀ।ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਖੇਡ ਸੰਸਥਾ ਪੰਜਾਬ ਸਟੇਟ ਮਾਸਟਰਜ਼/ਵੈਟਰਨਜ਼ ਪਲੇਅਰਜ਼ ਟੀਮ ਵੱਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ਦੇ ਦੌਰਾਨ ਆਪੋ ਆਪਣੇ ਤਰੀਕਿਆਂ ਦੇ ਨਾਲ ਯੋਗਦਾਨ ਪਾਉਣ ਵਾਲੇ ਤੇ ਸਮਰਥਨ ਕਰਨ ਵਾਲੇ ਮਾਸਟਰਜ਼/ਵੈਟਰਨਜ਼ ਮਹਿਲਾ-ਪੁਰਸ਼ ਖਿਡਾਰੀਆਂ ਨੂੰ ਉਚੇਚੇ ਤੌਰ ‘ਤੇ ਨਵਾਜ਼ੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ।ਜੋ ਕਿ ਕੁੱਝ ਤਕਨੀਕੀ ਕਾਰਨਾਂ ਕਰਕੇ ਮੁਲਤਵੀ ਕਰਕੇ ਕਰਨਾ ਪਿਆ ਹੈ।ਉਨਾਂ ਕਿਹਾ ਕਿ ਟੀਮ ਦੇ ਸਮੁੱਚੇ ਅਹੁੱਦੇਦਾਰਾਂ ਤੇ ਮੈਂਬਰਾਂ ਦੀ ਇੱਕ ਵਿਸ਼ੇਸ਼ ਬੈਠਕ ਤੋਂ ਬਾਅਦ ਤਰੀਕ ਅਤੇ ਜਗ੍ਹਾ ਦਾ ਐਲਾਨ ਜਲਦ ਕਰ ਦਿੱਤਾ ਜਾਵੇਗਾ।ਉਨ੍ਹਾਂ ਨੇ ਸੂਬੇ ਭਰ ਦੇ ਸਰਕਾਰੀ ਤੇ ਗੈਰ ਸਰਕਾਰੀ ਸਨਮਾਨਾਂ ਤੋਂ ਵਾਂਝੇ ਮਾਸਟਰਜ਼/ਵੈਟਰਨਜ਼ ਖਿਡਾਰੀਆਂ ਨੂੰ ਸੰਸਥਾ ਦੇ ਨਾਲ ਜੁੜਣ ਦੀ ਅਪੀਲ ਵੀ ਕੀਤੀ।ਉਨ੍ਹਾਂ ਕਿਹਾ ਕਿ ਮਾਸਟਰਜ਼/ਵੈਟਰਨਜ਼ ਖਿਡਾਰੀਆਂ ਦੇ ਹੱਕਾਂ ਲਈ ਹਾਅ ਦਾ ਨਾਅਰਾ ਮਾਰਿਆ ਜਾਣਾ ਵੀ ਇਸ ਵਰੇ੍ਹ ਦੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਵੇਗਾ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …