ਨਵਾਂਸ਼ਹਿਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ
ਬਿਊਰੋ ਵਿਖੇ ‘ਫੋਰਨ ਸਟੱਡੀ ਐਂਡ ਪਲੇਸਮੈਂਟ ਸੈਲ’ ਸਥਾਪਿਤ ਕੀਤਾ ਗਿਆ ਹੈ, ਜਿਸ ਵਿਚ ਪ੍ਰਾਰਥੀਆਂ ਨੂੰ ਵਿਦੇਸ਼ ਵਿਚ ਪੜ੍ਹਾਈ ਅਤੇ ਉਥੇ ਪਲੇਸਮੈਂਟ ਸਬੰਧੀ ਜਾਣਕਾਰੀ ਅਤੇ ਕਾਊਂਸਲਿੰਗ ਮੁਹੱਈਆ ਕਰਵਾਈ ਜਾ ਰਹੀ ਹੈ।ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਕਾਊਂਸਲਿੰਗ ਦਾ ਦੂਜਾ ਗੇੜ 22 ਮਈ 2021 ਤੋਂ ਚਲਾਇਆ ਜਾ ਰਿਹਾ ਹੈ, ਜਿਸ ਲਈ 21 ਤੋਂ 25 ਅਪ੍ਰੈਲ 2021 ਤੱਕ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਵਿਦੇਸ਼ ਵਿਚ ਪੜ੍ਹਾਈ ਕਰਨ ਦੇ ਚਾਹਵਾਨ ਪ੍ਰਾਰਥੀ <https://tinyurl.com/foreignstudysbsngr> ਲਿੰਕ ‘ਤੇ ਅਤੇ ਵਿਦੇਸ਼ ਵਿੱਚ ਕੰਮ ਕਰਨ ਦੇ ਚਾਹਵਾਨ ਪ੍ਰਾਰਥੀ <https://tinyurl.com/foreignempsbsngr> ਲਿੰਕ ‘ਤੇ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਸ ਲਈ ਆਈਲੈਟਸ ਕੀਤੇ ਪ੍ਰਾਰਥੀਆਂ ਨੂੰ ਤਰਜ਼ੀਹ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਸੰਪਰਕ ਕਰ ਸਕਦੇ ਹਨ।ਇਸ ਤੋਂ ਇਲਾਵਾ ਕੰਮਕਾਜ਼ ਵਾਲੇ ਦਿਨ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਜ਼ਿਲ੍ਹਾ ਕਾਰੋਬਾਰ ਬਿੳੂਰੋ ਦੇ ਹੈਲਪਲਾਈਨ ਨੰਬਰ 88727-59915 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media