Saturday, September 26, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 699 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 72 ਦੇ ਕੱਟੇ ਚਲਾਨ

ਨਵਾਂਸ਼ਹਿਰ, 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ‘ਚ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 699 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ ਜਦਕਿ ਬਿਨਾਂ ਮਾਸਕ ਘੁੰਮ ਰਹੇ 72 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ।ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਪਿੰਡਾਂ ਵਿਚ ਅਨਾਊਂਸਮੈਂਟਾਂ ਕਰਵਾਉਣ ਤੋਂ ਇਲਾਵਾ ਸਾਂਝ ਕੇਂਦਰ ਦੀ ਮੀਡੀਆ ਵੈਨ ਰਾਹੀਂ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨੀਆਂ ਵਰਤਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ।ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …