Monday, December 23, 2024

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਮੈਡੀਕਲ ਕੈਂਪ ਲਗਾਇਆ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸ਼ਹੀਦ ਊਧਮ ਸਿੰਘ ਨਗਰ ਸਥਿਤ ਜੀ.ਆਰ.ਡੀ ਲੈਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 10ਵਾਂ ਵਿਸ਼ੇਸ਼ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੌਰਾਨ ਲੈਬ ਦੇ ਇੰਚਾਰਜ਼ ਡਾ. ਗੁਰਪ੍ਰੀਤ ਸਿੰਘ ਚਾਹਤ ਵਲੋਂ ਮਰੀਜ਼ਾਂ ਦੇ ਬਹੁਤ ਘੱਟ ਰੇਟਾਂ ‘ਤੇ ਟੈਸਟ ਕੀਤੇ ਗਏ।ਕੈਂਪ ਦਾ ਉਦਘਾਟਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਭਾਈ ਹਰਵਿੰਦਰਪਾਲ ਸਿੰਘ ਲਿਟਲ, ਭਾਈ ਹਰਿੰਦਰ ਸਿੰਘ ਗੋਲਡੀ ਤੇ ਭਾਈ ਸੁਖਵਿੰਦਰ ਸਿੰਘ ਗੋਗਾ ਨੇ ਕੀਤਾ।ਇਸ ਮੌਕੇ ਹਰਮੀਤ ਸਿੰਘ, ਡਾ. ਕਰਨਜੀਤ ਸਿੰਘ ਪਰਦੇਸੀ, ਅਸੀਸ ਸਿੰਘ, ਰਣਜੀਤ ਸਿੰਘ, ਨਮਨਪ੍ਰੀਤ ਕੌਰ, ਜਗਪ੍ਰੀਤ ਕੌਰ ਲੈਬ ਟੈਕਨੀਸ਼ੀਅਨ, ਜਸਬੀਰ ਕੌਰ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …