ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਵਾਰਡ ਨੰ: 54 ਦੇ ਇਲਾਕੇ ਇਸਲਾਮਾਬਾਦ ਵਿਖੇ 60 ਲੱਖ ਦੀ ਲਾਗਤ ਨਾਲ ਨਵੀਆਂ ਬਣਨ ਵਾਲੀਆਂ ਸੜਕਾਂ ਦੇ ਕੰਮ ਦਾ ਉਦਘਾਟਨ ਕੀਤਾ।ਸੋਨੀ ਨੇ ਇਸ ਸਮੇਂ ਗੱਲਬਾਤ ਕਰਦਿਆਂ ਕਿਹਾ ਕਿ ਇਸਲਾਮਾਬਾਦ ਅਤੇ ਪਾਲਿਕਾ ਬਜ਼ਾਰ ਵਿਚ ਨਵੀਆਂ ਸੜਕਾਂ ਬਣਾਈਆਂ ਜਾਣਗੀਆਂ, ਜਦਕਿ ਸੀਵਰੇਜ਼ ਦਾ ਕੰਮ ਵੀ ਕੀਤਾ ਜਾਵੇਗਾ।ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਵਿਕਾਸ ਕਾਰਜ਼ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਵਿਕਾਸ ਕਾਰਜ਼ਾਂ ਦੀ ਗੁਣਵਤਾ ਦਾ ਖਾਸ ਧਿਆਨ ਰੱਖਿਆ ਜਾਵੇ।
ਇਸ ਮੌਕੇ ਕੋਂਸਲਰ ਵਿਕਾਸ ਸੋਨੀ, ਪਰਮਜੀਤ ਸਿੰਘ ਚੋਪੜਾ, ਵਿਸ਼ਾਲ ਮਹਿਰਾ, ਨਰਿੰਦਰ ਸ਼ਰਮਾ, ਪਰਦੀਪ ਕੁਮਾਰ, ਸੁਨੀਲ ਕੁਮਾਰ, ਅਨਿਲ ਮਹਾਜਨ, ਬਿੱਟੂ ਪਹਿਲਵਾਨ ਵੀ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …