Monday, December 23, 2024

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁ. ਅੰਬ ਸਾਹਿਬ ਮੁਹਾਲੀ ਤੋਂ ਰਵਾਨਾ

ਅੰਮ੍ਰਿਤਸਰ, 19 ਅਪ੍ਰੈਲ ( ਗੁਰਪ੍ਰੀਤ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਰੋਪੜ ਲਈ ਰਵਾਨਾ ਹੋਇਆ।ਰਵਾਨਗੀ ਤੋਂ ਪਹਿਲਾਂ ਸੱਜੇ ਦੀਵਾਨ ਵਿਚ ਰਾਗੀ ਜਥਿਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸੰਗਤਾਂ ਨਾਲ ਵੀਚਾਰ ਸਾਂਝੇ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਦਾ ਹਿੱਸਾ ਬਨਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਸ਼ਹਾਦਤ ਧਰਮ ਦੀ ਅਜਾਦੀ ਤੇ ਮਨੁੱਖੀ ਹੱਕਾਂ ਲਈ ਸੀ ਅਤੇ ਗੁਰੂ ਜੀ ਦਾ ਜੀਵਨ ਮਨੁੱਖਤਾ ਨੂੰ ਏਕਤਾ ਦਾ ਸੁਨੇਹਾ ਦਿੰਦਾ ਹੈ।ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਬਾਰੇ ਵੀਚਾਰਾਂ ਕੀਤੀਆਂ।
ਨਗਰ ਕੀਰਤਨ ਦੀ ਰਵਾਨਗੀ ਸਮੇਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਅੰਤ੍ਰਿੰਗ ਮੈਂਬਰ ਅਜਮੇਰ ਸਿੰਘ ਖੇੜਾ, ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾ ਤੇ ਚਰਨਜੀਤ ਸਿੰਘ ਕਾਲੇਵਾਲ ਨੇ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰਪਾਓ ਭੇਟ ਕੀਤੇ।ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਵੱਖ-ਵੱਖ ਪਕਵਾਨਾਂ ਦੇ ਲੰਗਰ ਵੀ ਲਗਾਏ।
                      ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਗੁਰਮੀਤ ਸਿੰਘ ਬੁੱਟਰ, ਸਾਬਕਾ ਸਕੱਤਰ ਅਵਤਾਰ ਸਿੰਘ ਸੈਂਪਲਾ, ਮੈਨੇਜਰ ਰਜਿੰਦਰ ਸਿੰਘ ਟੌਹਰਾ, ਨਿਰਮਲ ਸਿੰਘ ਗਾਜੀਨੰਗਲ, ਰਣਜੀਤ ਸਿੰਘ, ਭਾਈ ਰਾਜਪਾਲ ਸਿੰਘ ਪ੍ਰਚਾਰਕ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …