Saturday, September 26, 2026

‘ਸਕੂਲ ਦਰਸ਼ਨ ਪ੍ਰੋਗਰਾਮ’ ਤਹਿਤ ਮਾਪਿਆਂ ਨੂੰ ਕਰਵਾਇਆ ਕੰਨਿਆ ਸਕੂਲ ਦਾ ਦੌਰਾ

ਸਮਰਾਲਾ, 19 ਅਪ੍ਰੈਲ (ਪਰਮਿੰਦਰ ਵਰਮਾ) – ਪੰਜਾਬ ਸਕੂਲ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਕਰਵਾਏ ਜਾ ਰਹੇ ‘ਸਕੂਲ ਦਰਸ਼ਨ ਪ੍ਰੋਗਰਾਮ’ ਤਹਿਤ ਮਾਪਿਆਂ ਅਤੇ ਪਤਵੰਤੇ ਸੱਜਣਾਂ ਨੂੰ ਸਰਕਾਰੀ ਸਕੂਲਾਂ ਦਾ ਦੌਰਾ ਕਰਵਾਉਣ ਸੰਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਅਨੁਸਾਰ ਸ.ਸ.ਸ.ਸ. ਸ (ਕੰ) ਸਮਰਾਲਾ ਵਿੱਚ ਮਾਪਿਆਂ ਅਤੇ ਐਸ.ਐਮ.ਸੀ ਕਮੇਟੀ ਮੈਂਬਰਾਂ ਨੂੰ ਸਕੂਲ ਦਰਸ਼ਨ ਕਰਵਾਇਆ ਗਿਆ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਅਤੇ ਸੀਨੀਅਰ ਲੈਕਚਰਾਰ ਰੇਣੂਕਾ ਦੀ ਯੋਗ ਅਗਵਾਈ ‘ਚ ਵਿਦਿਆਰਥੀਆਂ ਦੇ ਮਾਪਿਆਂ ਨੂੰ ਸਕੂਲ ਵਿੱਚ ਮਿਲ ਰਹੀਆਂ ਸਹੂਲਤਾਂ ਅਤੇ ਸਿੱਖਿਆ ਪ੍ਰੋਗਰਾਮਾਂ ਸੰਬੰਧੀ ਵਿਸਥਾਰ ਸਹਿਤ ਜਾਣਕਾਰੀ ਪ੍ਰਦਾਨ ਕੀਤੀ ਗਈ।ਲਾਇਬ੍ਰੇਰੀ ਵਿੱਚ ਕਿਤਾਬਾਂ ਦਾ ਲੰਗਰ ਵੀ ਲਗਾਇਆ ਗਿਆ ਅਤੇ ਨਾਲ ਹੀ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਪੂਰੀ ਤਰ੍ਹਾਂ ਕਰਦਿਆਂ ਮਾਪਿਆਂ ਨੂੰ ਮਾਸਕ ਲਗਾਉਣ ਅਤੇ ਸੈਨੇਟਾਈਜ਼ਰ ਦੀ ਵਰਤੋਂ ਸੰਬੰਧੀ ਉਤਸ਼ਾਹਿਤ ਕੀਤਾ ਗਿਆ।
                             ਸਮੂਹ ਸਟਾਫ਼ ਵਲੋਂ ਆਪਣੀਆਂ ਜਿੰਮੇਵਾਰੀਆਂ ਤਨਦੇਹੀ ਨਾਲ ਨਿਭਾਈਆਂ ਗਈਆਂ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …