ਸਮਰਾਲਾ, 18 ਅਪ੍ਰੈਲ (ਪਰਮਿੰਦਰ ਵਰਮਾ) – ਇਥੋਂ ਨਜਦੀਕੀ ਪਿੰਡ ਖੀਰਨੀਆਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਦਾ
ਪਾਲਣ ਕਰਦੇ ਹੋਏ ਕੋਵਿਡ ਵੈਕਸੀਨ ਦਾ ਟੀਕਾਕਰਨ ਕੈਂਪ ਜਸਪ੍ਰੀਤ ਕੌਰ ਐਸ.ਐਮ.ਓ ਮਾਛੀਵਾੜਾ ਦੀ ਅਗਵਾਈ ਹੇਠ ਲਗਾਇਆ ਗਿਆ।ਪਿੰਡ ਦੇ ਸਰਪੰਚ ਸਰਬਜੀਤ ਸਿੰਘ ਨੇ ਦੱਸਿਆ ਕਿ ਕੋਵਿਡ-19 ਸਬੰਧੀ ਪਿੰਡ ਨਿਵਾਸੀਆਂ ਨੂੰ ਜਾਗਰੂਕ ਗਿਆ ਅਤੇ 45 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਵਿਡ ਵੈਕਸੀਨ ਕਰਵਾਉਣ ਲਈ ਪ੍ਰੇਰਿਆ ਗਿਆ।ਪਿੰਡ ਦੇ ਕਾਫੀ ਲੋਕਾਂ ਨੇ ਸਵੈ ਇੱਛਤ ਟੀਕਾਕਰਨ ਮੁਹਿੰਮ ਵਿੱਚ ਹਿੱਸਾ ਲਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਸ਼ਪ੍ਰੀਤ ਕੌਰ ਵੜੈਚ ਸੀ.ਐਚ.ਓ, ਸਵਿਤਾ ਰਾਣੀ, ਸਤਨਾਮ ਕੌਰ ਬੀ.ਐਲ.ਓ, ਜਸਵੀਰ ਕੌਰ, ਹਰਪ੍ਰੀਤ ਕੌਰ, ਕਮਲਜੀਤ ਕੌਰ ਆਸ਼ਾ ਵਰਕਰ, ਸਰਬਜੀਤ ਸਿੰਘ ਸਰਪੰਚ, ਭੀਮ ਸਿੰਘ ਪੰਚ, ਸੁਰਿੰਦਰਪਾਲ ਕੌਰ, ਮਨਜੀਤ ਕੌਰ, ਸਰਬਜੀਤ ਕੌਰ, ਲਖਵੀਰ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media