Tuesday, October 13, 2026

ਪੁਲਿਸ ਨੇ ਬਿਨਾਂ ਮਾਸਕ ਵਾਲੇ 741 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ- 72 ਦੇ ਕੱਟੇ ਚਲਾਨ

ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਦੀ ਹਦੂਦ ਅੰਦਰ ਵੱਖ-ਵੱਖ ਮੈਡੀਕਲ ਟੀਮਾਂ ਨੂੰ ਨਾਲ ਲੈ ਕੇ ਜਨਤਕ ਥਾਵਾਂ ’ਤੇ ਬਿਨਾਂ ਮਾਸਕ ਘੁੰਮਣ ਵਾਲੇ 741 ਵਿਅਕਤੀਆਂ ਦੇ ਕੋਵਿਡ ਟੈਸਟ ਕਰਵਾਏ ਗਏ, ਜਦਕਿ ਬਿਨਾਂ ਮਾਸਕ ਘੁੰਮ ਰਹੇ 72 ਵਿਅਕਤੀਆਂ ਦੇ ਚਲਾਨ ਵੀ ਕੱਟੇ ਗਏ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਨਿਯਮਾਂ ਪ੍ਰਤੀ ਲਾਪਰਵਾਹੀ ਨਾ ਵਰਤਣ ਅਤੇ ਇਸ ਭਿਆਨਕ ਬਿਮਾਰੀ ਨੂੰ ਹਲਕੇ ਵਿਚ ਨਾ ਲੈਣ ਅਤੇ ਨਜ਼ਦੀਕੀ ਸਰਕਾਰੀ ਹਸਪਤਾਲ ਤੋਂ ਕੋਰੋਨਾ ਦੀ ਰੋਕਥਾਮ ਲਈ ਟੀਕਾ ਜ਼ਰੂਰ ਲਗਾਉਣ।ਉਨ੍ਹਾਂ ਕਿਹਾ ਕਿ ਹਰ ਸਮੇਂ ਮਾਸਕ ਪਹਿਨਣ, ਆਪਸੀ ਦੂਰੀ ਬਣਾਈ ਰੱਖਣ ਅਤੇ ਕੋਵਿਡ ਸਬੰਧੀ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ, ਤਾਂ ਜੋ ਜ਼ਿਲ੍ਹੇ ਨੂੰ ਕੋਵਿਡ ਮੁਕਤ ਕੀਤਾ ਜਾ ਸਕੇ।

Check Also

ਖਾਲਸਾ ਯੂਨੀਵਰਸਿਟੀ ਵੱਲੋਂ ਫਾਰਮਾਸਿਸਟ ਦਿਵਸ ਦੇ ਸਬੰਧ ’ਚ ਸੈਮੀਨਾਰ ਅਤੇ ਰੈਲੀ

ਅੰਮ੍ਰਿਤਸਰ, 11 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਯੂਨੀਵਰਸਿਟੀ ਦੇ ਸਕੂਲ ਆਫ ਫਾਰਮੇਸੀ ਵੱਲੋਂ ‘ਸਿਹਤਮੰਦ …