ਨਵਾਂਸ਼ਹਿਰ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਜ਼ਿਲ੍ਹਾ ਮਿਸ਼ਨ ਟੀਮ ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿਚ ਨਸ਼ਾ
ਵਿਰੋਧੀ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਓਟ ਸੈਂਟਰਾਂ ਦੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਤੋਂ ਇਲਾਵਾ ਡੈਪੋ, ਬਡੀ, ਮਿਸ਼ਨ ਰੈਡ ਸਕਾਈ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਆਦਿ ਪ੍ਰੋਗਰਾਮਾਂ ਦੀ ਸਮੀਖਿਆ ਵੀ ਕੀਤੀ।ਉਨ੍ਹਾਂ ਸਮੂਹ ਸਬੰਧਤ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਆਪਣੀਆਂ ਜਾਗਰੂਕਤਾ ਗਤੀਵਿਧੀਆਂ ਵਿਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਰੋਜ਼ਗਾਰ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਸ਼ਾ ਤਿਆਗ ਚੁੱਕੇ ਵਿਅਕਤੀਆਂ ਨੂੰ ਸਵੈ-ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ।ਉਨ੍ਹਾਂ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਨੂੰ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਅਤੇ ਹੋਰਨਾਂ ਉਸਾਰੂ ਕਾਰਜ਼ਾਂ ਵੱਲ ਪ੍ਰੇਰਿਤ ਕਰਨ ਲਈ ਵ ਗਤੀਵਿਧੀਆਂ ਕਰਨ ਦੀ ਹਦਾਇਤ ਕੀਤੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉਪਲ, ਐਸ.ਡੀ.ਐਮ ਬੰਗਾ ਵਿਰਾਜ ਤਿੜਕੇ, ਐਸ.ਡੀ.ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਐਸ.ਡੀ.ਐਮ ਬਲਾਚੌਰ ਦੀਪਕ ਰੁਹੇਲਾ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਸਿਵਲ ਸਰਜਨ ਡਾ. ਗੁਰਦੀਪ ਸਿੰਘ ਕਪੂਰ, ਡੀ.ਐਸ.ਪੀ ਲਖਵੀਰ ਸਿੰਘ, ਜ਼ਿਲ੍ਹਾ ਹੈਡ ਜੀ.ਓ.ਜੀ ਕਰਨਲ ਚੂਹੜ ਸਿੰਘ, ਕੋਚ ਮਲਕੀਅਤ ਸਿੰਘ, ਹੁਨਰ ਵਿਕਾਸ ਮਿਸ਼ਨ ਤੋਂ ਸ਼ੰਮੀ ਠਾਕੁਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ
ਅੰਮ੍ਰਿਤਸਰ, 1 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ …
Punjab Post Daily Online Newspaper & Print Media