ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਵਿੱਚ 15 ਸਥਾਈ ਅਤੇ 6 ਸਬ ਯਾਰਡਾਂ ਵਿੱਚ ਕਣਕ ਲੈ ਕੇ ਪਹੁੰਚ ਰਹੇ ਕਿਸਾਨਾਂ ਦੀ ਕਣਕ ਦੀ
ਖਰੀਦ ਸਮੇਂ ਸਿਰ ਹੋਣ ਅਤੇ ਹੋਰ ਪ੍ਰਬੰਧਾਂ ਨੂੰ ਲੈ ਕੇ ਕਿਸਾਨਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।ਜਿਕਰਯੋਗ ਹੈ ਕਿ ਜਿਲ੍ਹਾ ਪਠਾਨਕੋਟ ਦੀਆਂ ਦਾਣਾ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ।ਜੋ ਕਿਸਾਨ ਮੰਡੀਆ ਵਿੱਚ ਸਵੇਰੇ ਪਹੁੰਚਦੇ ਹਨ, ਉਹ ਦੁਪਿਹਰ ਤੱਕ ਕਣਕ ਦੀ ਖਰੀਦ ਕਰਵਾ ਕੇ ਘਰ੍ਹਾਂ ਨੂੰ ਵਾਪਸ ਚਲੇ ਜਾਂਦੇ ਹਨ।ਜਿਲ੍ਹਾ ਪਠਾਨਕੋਟ ਦੀ ਦਾਣਾ ਮੰਡੀ ਸਿਹੋੜਾ ਕਲ੍ਹਾਂ ਨਿਵਾਸੀ ਪਿੰਡ ਦਰਸੋਪੁਰ ਮੋਹਣ ਲਾਲ ਸਪੁੱਤਰ ਕਾਲੂ ਰਾਮ, ਧੀਰਾ ਸਿੰਘ ਸਪੁੱਤਰ ਨਿਰਮਲ ਸਿੰਘ ਪਿੰਡ ਨੰਗਲ ਕੋਠੇ ਜਿਲ੍ਹਾ ਪਠਾਨਕੋਟ ਅਤੇ ਹੋਰ ਕਿਸਾਨਾਂ ਨੇ ਸਰਕਾਰ ਵੱਲੋਂ ਸਮੇਂ ਸਿਰ ਕਣਕ ਦੀ ਖਰੀਦ ਕਰਨ ਲਈ ਸਾਰੇ ਯੋਗ ਪ੍ਰਬੰਧਾਂ ’ਤੇ ਸੰਤੁਸ਼ਟੀ ਜ਼ਾਹਿਰ ਕਰਦਿਆਂ ਰਾਜ ਸਰਕਾਰ ’ਤੇ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।
ਮੋਹਣ ਲਾਲ ਨੇ ਮੰਡੀ ਵਿੱਚ ਪਾਣੀ, ਸੈਨੇਟਾਈਜ਼ਰ ਅਤੇ ਹੋਰ ਖਰੀਦ ਪ੍ਰਬੰਧਾਂ ‘ਤੇ ਵੀ ਤਸੱਲੀ ਜਤਾਈ ਅਤੇ ਪੰਜਾਬ ਸਰਕਾਰ ਸਮੇਤ ਜ਼ਿਲਾ ਪ੍ਰਸ਼ਾਸਨ ਦਾ ਧੰਨਵਾਦ ਕੀਤਾ।ਧੀਰਾ ਸਿੰਘ ਨੇ ਕਿਹਾ ਕਿ ਉਹ ਅੱਜ ਭੋਆ ਵਿਖੇ ਸਥਿਤ ਮੰਡੀ ਵਿੱਚ ਕਰੀਬ 10 ਵਜੇ ਕਣਕ ਲੈ ਕੇ ਆਇਆ ਸੀ ਅਤੇ ਕਰੀਬ 2 ਵਜੇ ਉਸ ਦੀ ਕਣਕ ਦੀ ਖਰੀਦ ਕਰ ਲਈ ਗਈ।ਉਹ ਪੰਜਾਬ ਸਰਕਾਰ ਵੱਲੋਂ ਦਾਨਾ ਮੰਡੀਆਂ ਵਿੱਚ ਕੀਤੇ ਗਏ ਉਪਰਾਲਿਆਂ ਅਤੇ ਜ਼ਿਲਾ ਪ੍ਰਸ਼ਾਸਨ ਤੇ ਸਮੁੱਚੇ ਪ੍ਰਬੰਧਾਂ ਤੋਂ ਪੂਰੀ ਤਰਾਂ ਖੁਸ਼ ਹੈ ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media