ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪਠਾਨਕੋਟ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੁਣ
ਤੱਕ 4588 ਮੀਟਰਿਕ ਟਨ ਕਣਕ ਪਹੁੰਚੀ ਹੈ ਅਤੇ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 3423 ਮੀਟਰਿਕ ਟਨ ਕਣਕ ਦੀ ਖਰੀਦ ਕਰ ਲਈ ਗਈ ਹੈ ।
ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ ਖਰੀਦ ਵਿੱਚੋਂ 1533 ਮੀਟਰਿਕ ਟਨ ਪਨਗ੍ਰੇਨ, 95 ਮੀਟਰਿਕ ਟਨ ਮਾਰਕਫੈਡ, 145 ਮੀਟਰਿਕ ਟਨ ਪਨਸਪ, 900 ਮੀਟ੍ਰਿਕ ਟਨ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ 750 ਮੀਟਰਿਕ ਟਨ ਐਫ.ਸੀ.ਆਈ ਵੱਲੋਂ ਖਰੀਦ ਕੀਤੀ ਗਈ ਹੈ।ਉਨ੍ਹਾਂ ਦੱਸਿਆ ਕਿ ਪਿਛਲੇ ਦਿਨ ਐਤਵਾਰ ਨੂੰ ਇੱਕ ਦਿਨ ਵਿੱਚ 1079 ਮੀਟ੍ਰਿਕ ਟਨ ਪਨਗ੍ਰੇਨ, 80 ਮੀਟਰਿਕ ਟਨ ਮਾਰਕਫੈਡ, 145 ਮੀਟ੍ਰਿਕ ਟਨ ਪਨਸਪ, 800 ਮੀਟ੍ਰਿਕ ਪੰਜਾਬ ਸਟੇਟ ਵੇਅਰਹਾਊਸ ਕਾਰਪੋਰੇਸ਼ਨ ਅਤੇ 675 ਮੀਟ੍ਰਿਕ ਟਨ ਐਫ.ਸੀ.ਆਈ ਵੱਲੋਂ ਕਣਕ ਦੀ ਖਰੀਦ ਕੀਤੀ ਗਈ ਸੀ।ਇਸ ਤਰ੍ਹਾਂ ਐਤਵਾਰ ਨੂੰ ਵੱਖ-ਵੱਖ ਮੰਡੀਆਂ ਵੱਲੋਂ 2779 ਮੀਟਰਿਕ ਟਨ ਕਣਕ ਦੀ ਖਰੀਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਅਨੁਸਾਰ ਜਿਲ੍ਹਾ ਪਠਾਨਕੋਟ ਦੀਆਂ ਦਾਨਾ ਮੰਡੀਆਂ ਵਿੱਚ ਪਹਿਲਾਂ ਤੋਂ ਹੀ ਸਾਰੇ ਯੋਗ ਪ੍ਰਬੰਧ ਕਰ ਲਏ ਗਏ ਹਨ ਸਬੰਧਤ ਵਿਭਾਗ ਵੱਲੋਂ ਵੱਖ-ਵੱਖ ਮੰਡੀਆਂ ਦੇ ਲਈ ਅਧਿਕਾਰੀ ਨਿਯੁੱਕਤ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਅਦਾਇਗੀ ਉਨ੍ਹਾਂ ਦੇ ਖਾਤਿਆਂ ਵਿੱਚ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਬਾਰਦਾਨਾ ਵੀ ਪਹੁੰਚਾ ਦਿੱਤਾ ਗਿਆ ਹੈ ਅਤੇ ਕੋਵਿਡ ਨੂੰ ਧਿਆਨ ਵਿੱਚ ਰੱਖਦਿਆਂ ਵਿਸ਼ੇਸ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
Check Also
ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ
ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …
Punjab Post Daily Online Newspaper & Print Media