ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ) – ਗੁਰਦੁਆਰਾ ਸਚਖੰਡ ਬੋਰਡ ਵਲੋਂ ਸ੍ਰੀ ਹਜ਼ੂਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼
ਪੁਰਬ ‘ਤੇ ਸੱਚਖੰਡ ਪਬਲਿਕ ਸਕੂਲ਼ (ਸੀ.ਬੀ.ਐਸ.ਈ ਪੈਟਰਨ) ਅਤੇ ਖੇਡਾਂ ਲਈ ਅਧੁਨਿਕ ਸਹੂਲਤਾਂ ਨਾਲ ਲੈਸ ਵੱਡਾ ਸਟੇਡੀਅਮ ਬਣਾਇਆ ਜਾਵੇਗਾ।ਗੁਰਦੁਆਰਾ ਸਚਖੰਡ ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ, ਅਧਿਕਾਰੀਆਂ, ਮੈਂਬਰਾਂ ਅਤੇ ਸਮੂਹ ਸੰਗਤਾਂ ਵਲੋਂ ਪੱਤਰ ਭੇਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪਾਸੋਂ ਇਨ੍ਹਾਂ ਸਾਰੇ ਕਾਰਜ਼ਾਂ ਦੀ ਪੂਰਤੀ ਲਈ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦੀ ਮੰਗ ਕੀਤੀ ਗਈ ਹੈ।
ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਨੇ ਦੱਸਿਆ ਕਿ ਇਸ ਸਕੂਲ਼ ਵਿੱਚ ਇਲਾਕੇ ਦੇ ਗਰੀਬ ਸਿੱਖ, ਜਰੂਰਤਮੰਦਾਂ ਅਤੇ ਵੱਖ-ਵੱਖ ਧਰਮਾਂ ਦੇ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਅਧੁਨਿਕ ਸਿੱਖਿਆ ਨਾਲ਼ ਜੋੜਿਆ ਜਾਵੇਗਾ।ਇਸ ਦੇ ਨਾਲ ਹੀ ਖੇਡਾਂ ਵਿੱਚ ਵਾਲੀਬਾਲ, ਹਾਕੀ, ਫੁੱਟਬਾਲ ਅਤੇ ਕੁਸ਼ਤੀ ਲਈ ਉਚ ਦਰਜ਼ੇ ਦੇ ਕੋਚ ਰੱਖ ਕੇ ਬਿਹਤਰੀਨ ਖਿਡਾਰੀ ਤਿਆਰ ਕੀਤੇ ਜਾਣਗੇ।ਪ੍ਰਧਾਨ ਮਿਨਹਾਸ ਨੇ ਦੱਸਿਆ ਕਿ ਇਹਨਾਂ ਸਾਰੀਆਂ ਉਸਾਰੀਆਂ ਦਾ ਨਾਮ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ।
Check Also
ਵਿਰਸਾ ਵਿਹਾਰ ਦੇ ਫਾਊਂਡਰ ਮੈਂਬਰ ਤੇ ਸ਼਼੍ਰੋਮਣੀ ਕਵੀ ਹੁੰਦਲ ਨੂੰ ਸਮਰਪਿਤ ਪੰਜਾਬੀ ਨਾਟਕ ‘ਤੂੰ ਬੁੱਲੇ ਵਾਂਗੂੰ ਬੋਲ’ ਦਾ ਮੰਚਣ
ਅੰਮ੍ਰਿਤਸਰ, 31 ਅਕਤੂਬਰ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਮੰਚ-ਰੰਗਮੰਚ ਅੰਮ੍ਰਿਤਸਰ ਦੇ …
Punjab Post Daily Online Newspaper & Print Media