ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੀ ਐਤਵਾਰ ਨੂੰ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਵਿੱਚ 25 ਅਪ੍ਰੈਲ
ਐਤਵਾਰ ਨੂੰ ਸਿੱਖਿਆ ਮੰਤਰੀ ਦੇ ਹਲਕੇ ‘ਚ ਸੂਬਾ ਪੱਧਰੀ ਰੈਲੀ ਅਤੇ ਇਸ ਤੋਂ ਬਾਅਦ ਵੱਖ-ਵੱਖ ਸਮੇਂ ਸਿੱਖਿਆ ਸਕੱਤਰ ਦਾ ਘਿਰਾੳ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਇਸ ਮੀਟਿੰਗ ਵਿੱਚ ਸਮੂਹ ਸਟੇਟ ਕਮੇਟੀ ਮੈਂਬਰਾਂ ਅਤੇ ਜਿਲ੍ਹਾ ਪ੍ਰਧਾਨਾਂ ਨੇ ਸ਼ਮੂਲੀਅਤ ਕੀਤੀ।ਅੰਮ੍ਰਿਤਸਰ ਜਿਲੇ ਵਲੋਂ ਪ੍ਰਧਾਨ ਗਗਨਪ੍ਰੀਤ ਸਿੰਘ ਸੰਧੂ, ਮਨਦੀਪ ਸਿੰਘ ਢਿੱਲੋਂ ਅਤੇ ਸੂਰਜਦੀਪ ਸਿੰਘ ਢਿੱਲੋਂ ਮੀਟਿੰਗ ਵਿੱਚ ਸ਼ਾਮਲ ਹੋਏ।ਆਗੂਆਂ ਨੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਮਜ਼ਬੂਤ ਕਰਨ ਲਈ ਜਿਲ੍ਹੇ ਦੇ ਸਮੁਹ ਅਧਿਆਪਕਾਂ ਨੂੰ ਲਾਮਬੰਦ ਕਰਨ ਦਾ ਸੰਕਲਪ ਲਿਆ।
ਸਟੇਟ ਕਮੇਟੀ ਮੈਂਬਰ ਪਰਮਿੰਦਰ ਸਿੰਘ ਭੁੱਲਰ ਅਤੇ ਪਰਮਜੀਤ ਸਿੰਘ ਸੰਧੂ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਵਿੱਚ ਮਰਜ਼ ਕਰਨ ਅਤੇ ਵਿਭਾਗੀ ਮੰਗਾਂ ਆਈ.ਆਰ ਤੇ ਏ.ਸੀ.ਪੀ ਆਦਿ ਸਬੰਧੀ ਸਰਕਾਰ ਦੀ ਲਾਰੇ ਲੱਪੇ ਵਾਲੀ ਨੀਤੀ ਤੋਂ ਤੰਗ ਹੋ ਕੇ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਗਈ।ਸਟੇਟ ਕਮੇਟੀ ਅਤੇ ਜਿਲ੍ਹਾ ਪ੍ਰਧਾਨਾਂ ਵਲੋਂ ਸਰਬਸੰਮਤੀ ਨਾਲ 25 ਅਪ੍ਰੈਲ ਐਤਵਾਰ ਨੂੰ ਸਿੱਖਿਆ ਮੰਤਰੀ ਦੇ ਹਲਕੇ ਸੰਗਰੂਰ ‘ਚ ਸੂਬਾ ਪੱਧਰੀ ਰੈਲੀ ਅਤੇ ਇਸ ਤੋਂ ਬਾਅਦ ਸਿੱਖਿਆ ਸਕੱਤਰ ਦਾ ਘਿਰਾਓ ਕਰਨ ਦਾ ਫੈਸਲਾ ਕੀਤਾ ਗਿਆ ਹੈ।ਉਨਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਵਲੋ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਜਲਦ ਕੋਈ ਸਾਰਥਿਕ ਹੱਲ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਇਸ ਸਮੇਂ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਦੇ ਪਿਤਾ ਦੇ ਹੋਏ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਵੀ ਕੀਤਾ ਗਿਆ।
Check Also
“ਮਿਸ਼ਨ ਕਲੀਨ ਪੰਜਾਬ” ਤਹਿਤ ਹਲਕਾ ਪੂਰਬੀ ਵਿੱਚ ਦੂਜੇ ਦਿਨ ਵੀ ਵਿਸ਼ੇਸ਼ ਸਫ਼ਾਈ ਮੁਹਿੰਮ ਜਾਰੀ
ਰਾਮ ਤਲਾਈ ਚੌਂਕ ਤੋਂ ਘਿਓ ਮੰਡੀ ਚੌਂਕ ਤੱਕ ਚਲਾਈ ਗਈ ਮੁਹਿੰਮ ਅੰਮ੍ਰਿਤਸਰ, 30 ਅਗਸਤ (ਸੁਖਬੀਰ …
Punjab Post Daily Online Newspaper & Print Media