Saturday, September 26, 2026

ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਛੀਨੀਵਾਲ ਦੇ ਚਲਾਣੇ ’ਤੇ ਦੁੱਖ ਪ੍ਰਗਟ

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਸ਼ੋਕ ਸਭਾ, ਬਾਅਦ ਦੁਪਹਿਰ ਬੰਦ ਰਹੇ ਦਫ਼ਤਰ

ਅੰਮ੍ਰਿਤਸਰ, 20 ਅਪ੍ਰੈਲ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮੈਂਬਰ ਬਾਬਾ ਦਲਬਾਰ ਸਿੰਘ ਛੀਨੀਵਾਲ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਉਹ ਬਰਨਾਲਾ ਜ਼ਿਲ੍ਹੇ ਦੇ ਹਲਕਾ ਚੰਨਣਵਾਲ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਸਨ।ਅੱਜ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬਾਬਾ ਦਲਬਾਰ ਸਿੰਘ ਦੇ ਚਲਾਣੇ ਨੂੰ ਪੰਥਕ ਘਾਟਾ ਕਰਾਰ ਦਿੰਦਿਆਂ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਰਤਾ ਪੁਰਖ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।ਉਨਾਂ ਕਿਹਾ ਕਿ ਬਾਬਾ ਦਲਬਾਰ ਸਿੰਘ ਲੰਮੇ ਅਰਸੇ ਤੋਂ ਧਾਰਮਿਕ ਖੇਤਰ ਵਿਚ ਕਾਰਜਸ਼ੀਲ ਸਨ।
                            ਇਸੇ ਦੌਰਾਨ ਬਾਬਾ ਦਰਬਾਰ ਸਿੰਘ ਛੀਨੀਵਾਲ ਦੇ ਚਲਾਣਾ ਕਰ ਜਾਣ ’ਤੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਗਈ ਸ਼ੋਕ ਸਭਾ ‘ਚ ਮੂਲ ਮੰਤਰ ਦੇ ਪਾਠ ਮਗਰੋਂ ਅਰਦਾਸ ਕਰਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।
                  ਸ਼ੋਕ ਸਭਾ ਸਮੇਂ ਸ਼੍ਰੋਮਣੀ ਕਮੇਟੀ ਮੈਂਬਰ ਬਾਵਾ ਸਿੰਘ ਗੁਮਾਨਪੁਰਾ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਸਿਮਰਜੀਤ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਗੁਰਿੰਦਰ ਸਿੰਘ ਮਥਰੇਵਾਲ, ਓ.ਐਸ.ਡੀ ਡਾ. ਅਮਰੀਕ ਸਿੰਘ ਲਤੀਫਪੁਰ ਸਮੇਤ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਕਮੇਟੀ) ਤੇ ਸ੍ਰੀ ਦਰਬਾਰ ਸਾਹਿਬ ਦਾ ਸਟਾਫ ਮੌਜੂਦ ਸੀ।ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਬੰਦ ਕਰ ਦਿੱਤੇ ਗਏ।

Check Also

ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਹਲਕਾ ਅੰਮ੍ਰਿਤਸਰ ਪੱਛਮੀ ਵਿੱਚ ‘ਮਾਨ ਦਾ ਮੁਨਾਫ਼ਾ’ ਮੁਹਿੰਮ

ਅੰਮ੍ਰਿਤਸਰ, 24 ਸਤੰਬਰ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ …